ਚੋਣਾਂ ਤੋਂ ਪਹਿਲਾਂ ਅਚਾਨਕ ਕੈਪਟਨ ਨੇ ਹੁਣੇ ਹੁਣੇ ਦਿੱਤੇ ਇਹ ਵੱਡੇ ਹੁਕਮ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਈ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਰੀਬ ਅੱਧਾ ਦਰਜਨ ਵਿਧਾਇਕਾਂ ਦੇ ਵਿਧਾਨ ਸਭਾ ਖੇਤਰ ਵਿਚ ਚੱਲ ਰਹੇ ਵਿਕਾਸ ਕਾਰਜਾਂ ’ਤੇ ਸਲਾਹ ਮਸ਼ਵਰਾ ਕੀਤਾ। ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਵਿਧਾਨਸਭਾ ਖੇਤਰਾਂ ਵਿਚ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਵਿਧਾਇਕਾਂ ਨੇ ਪੈਂਡਿੰਗ ਕੰਮਾਂ ਦਾ ਬਿਓਰਾ ਦਿੱਤਾ ਤਾਂ ਮੁੱਖ ਮੰਤਰੀ ਨੇ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਤਮਾਮ ਪੈਂਡਿੰਗ ਕੰਮਾਂ ਦੇ ਰਾਹ ’ਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾਵੇ ਅਤੇ ਇਕ ਨਿਰਧਾਰਤ ਸਮੇਂ ਦੌਰਾਨ ਇਨ੍ਹਾਂ ਕੰਮਾਂ ਨੂੰ ਮੁਕੰਮਲ ਕੀਤਾ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਤਮਾਮ ਪ੍ਰਸਤਾਵਿਤ ਕੰਮਾਂ ਨੂੰ ਨਿਰਧਾਰਤ ਸਮੇਂ ’ਚ ਪੂਰਾ ਕਰਨਾ ਹੀ ਸਰਕਾਰ ਦਾ ਟੀਚਾ ਹੈ।

ਉੱਧਰ, ਅਗਲੇ ਹਫ਼ਤੇ ਐੱਨ.ਐੱਸ. ਯੂ. ਆਈ. ਦੇ ਪਟਿਆਲੇ ਤੋਂ ਯੂਥ ਮਿਸ਼ਨ 2022 ਦੇ ਸਿਲਸਿਲੇ ਵਿਚ ਐੱਨ. ਐੱਸ. ਯੂ. ਆਈ. ਦੇ ਸੂਬਾ ਪ੍ਰਧਾਨ ਅਕਸ਼ੇ ਸ਼ਰਮਾ ਨੇ ਵੀ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਅਕਸ਼ੇ ਨੇ ਕਿਹਾ ਕਿ ਨੌਜਵਾਨਾਂ ਨੂੰ ਪਾਰਟੀ ਦੀ ਵਿਚਾਰਧਾਰਾ ਵੱਲ ਆਕਰਸ਼ਤ ਕਰਨ ਅਤੇ ਉਨ੍ਹਾਂ ਵਿਚ ਸਰਕਾਰ ਦੇ ਪ੍ਰਮੁੱਖ ਕੰਮਾਂ ਨੂੰ ਪ੍ਰਗਟ ਕਰਨ ਲਈ ਪਟਿਆਲਾ ਤੋਂ ਪੂਰੇ ਪੰਜਾਬ ਲਈ ਮੁਹਿੰਮ ਦਾ ਆਗਾਜ਼ ਕੀਤਾ ਜਾਵੇਗਾ।

ਦਲਿਤ ਵੋਟ ਬੈਂਕ ਲਈ ਬਣਾਈ ਰਣਨੀਤੀ
ਪੰਜਾਬ ਕਾਂਗਰਸ ਨੇ ਦਲਿਤ ਵੋਟ ਬੈਂਕ ਨੂੰ ਵਿਨ੍ਹਣ ਲਈ ਤਿਆਰੀ ਕਰ ਲਈ ਹੈ। ਵੀਰਵਾਰ ਨੂੰ ਜਿਥੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਦਲਿਤ ਕਲਿਆਣ ਲਈ ਵਿਧਾਨਸਭਾ ਵਿਚ ਬਿੱਲ ਲਿਆਉਣ ਨੂੰ ਮਨਜ਼ੂਰੀ ਦਿੱਤੀ ਤਾਂ ਸ਼ੁੱਕਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਦਲਿਤ ਭਾਈਚਾਰੇ ਦੇ ਤਮਾਮ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ’ਤੇ ਜ਼ੋਰ ਦਿੱਤਾ। ਕਰੀਬ ਦੋ ਘੰਟੇ ਚੱਲੀ ਇਸ ਬੈਠਕ ਵਿਚ ਪੰਜਾਬ ਦੀ ਦਲਿਤ ਵਰਗ ਨਾਲ ਤਾਲੁਕ ਰੱਖਣ ਵਾਲੀ ਪੂਰੀ ਲੀਡਰਸ਼ਿਪ ਮੌਜੂਦ ਰਹੀ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨੇ ਸਮੁੱਚੀ ਲੀਡਰਸ਼ਿਪ ਨਾਲ ਪੰਜਾਬ ਦੇ ਦਲਿਤ ਭਾਈਚਾਰੇ ਦੇ ਕਲਿਆਣ ਨੂੰ ਧਿਆਨ ਵਿਚ ਰੱਖਦੇ ਹੋਏ ਨੀਤੀ ਤਿਆਰ ਕਰਨ ਅਤੇ ਪ੍ਰੋਗਰਾਮ ਲਾਗੂ ਕਰਨ ’ਤੇ ਸਹਿਮਤੀ ਬਣਾਈ ।

ਬੈਠਕ ਵਿਚ ਇਸ ਗੱਲ ’ਤੇ ਵੀ ਸਹਿਮਤੀ ਪ੍ਰਗਟਾਈ ਗਈ ਕਿ ਦਲਿਤ ਭਾਈਚਾਰੇ ਨੂੰ ਲੈ ਕੇ ਪਾਰਟੀ ਵਲੋਂ ਇਕ ਨਿਰਜਨ ਦਸਤਾਵੇਜ਼ ਤਿਆਰ ਕੀਤਾ ਜਾਵੇ। ਇਸ ਲਈ ਅਗਲੇ ਹਫ਼ਤੇ ਦੁਬਾਰਾ ਬੈਠਕ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ। ਉਥੇ ਹੀ, ਇਸ ਬੈਠਕ ਤੋਂ ਇਲਾਵਾ ਪੰਜਾਬ ਕਾਂਗਰਸ ਦੀ ਨਵੀਂ ਟੀਮ ਵਿਚ ਮੋਹਾਲੀ, ਫਤਹਿਗੜ੍ਹ ਸਾਹਿਬ, ਮਾਲੇਰਕੋਟਲਾ ਅਤੇ ਰੋਪੜ ਦੇ ਵਿਧਾਇਕਾਂ ਅਤੇ ਨੇਤਾਵਾਂ ਨਾਲ ਗੱਲਬਾਤ ਕੀਤੀ। ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ ਨੇ ਇਨ੍ਹਾਂ ਜ਼ਿਲਿਆਂ ਦੇ ਕਾਂਗਰਸੀ ਵਰਕਰਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਿਆ।

ਇਸ ਬੈਠਕ ਤੋਂ ਪਹਿਲਾਂ ਵਿਧਾਇਕ ਰਾਜਕੁਮਾਰ ਵੇਰਕਾ ਨੇ ਮੰਤਰੀ ਮੰਡਲ ਫੇਰਦਬਲ ਵਿਚ ਦਲਿਤ ਵਰਗ ਨਾਲ ਤਾਲੁੱਕ ਰੱਖਣ ਵਾਲੇ ਵਿਧਾਇਕਾਂ ਨੂੰ ਜਗ੍ਹਾ ਦੇਣ ਦੀ ਗੱਲ ਕਹੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਬਹੁਤ ਵੱਡਾ ਵਰਗ ਦਲਿਤ ਭਾਈਚਾਰਾ ਹੈ। ਕਰੀਬ 34 ਵਿਧਾਇਕ ਹਨ। 33 ਫੀਸਦੀ ਹਿੱਸੇਦਾਰੀ ਨਾਲ ਮੰਤਰੀ ਮੰਡਲ ਵਿਚ 6 ਮੰਤਰੀ ਹੋਣੇ ਚਾਹੀਦੇ ਹਨ। ਇਸ ਲਈ 3 ਵਿਧਾਇਕਾਂ ਨੂੰ ਮੰਤਰੀ ਮੰਡਲ ਵਿਚ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *