ਮੇਲਾ ਮਾਘੀ ਮੌਕੇ 4 ਜਨਵਰੀ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ, ਇਸ ਦਿਨ ਜ਼ਿਲ੍ਹੇ ’ਚ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ’ਚ ਸਥਾਨਕ ਛੁੱਟੀ ਰਹੇਗੀ।
ਨੋਟੀਫਿਕੇਸ਼ਨ ਅਨੁਸਾਰ, ਪੰਜਾਬ ਰਾਜ ਵਿੱਚ ਮਾਡਲ ਕੋਡ ਆਫ਼ ਕੰਡਕਟ ਦੇ ਲਾਗੂ ਹੋਣ ਕਾਰਨ ਇਹ ਛੁੱਟੀ ਭਾਰਤੀ ਚੋਣ ਕਮਿਸ਼ਨ ਦੀ ਪ੍ਰਵਾਨਗੀ ਹਾਸਲ ਕਰਨ ਉਪਰੰਤ ਇਸ ਸ਼ਰਤ ਤਹਿਤ ਐਲਾਨ ਕੀਤੀ ਜਾਂਦੀ ਹੈ ਕਿ ਕੋਈ ਵੀ ਸਿਆਸੀ ਪਾਰਟੀ/ਉਮੀਦਵਾਰ/ਨੇਤਾ ਇਸ ਦਾ ਸਿਆਸੀ ਲਾਭ ਨਹੀਂ ਲਵੇਗਾ ਅ
ਤੇ ਇਸ ਦੇ ਨਾਲ ਹੀ ਇਸ ਨੂੰ ਕਿਸੇ ਵੀ ਇਕੱਠ ਦੀ ਇਜਾਜ਼ਤ/ਇਤਰਾਜ਼ਹੀਣਤਾ ਵਜੋਂ ਨਹੀਂ ਲਿਆ ਜਾਵੇਗਾ। ਐੱਸਡੀਐੱਮਏ ਅਤੇ ਈਏ ਦੇ ਮੌਜੂਦਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇਗਾ।
ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |
ਸਾਡੇ ਆਰਟੀਕਲਾਂ ਵਿਚ ਸਿਰਫ਼ ਉਹੀ ਜਾਣਕਾਰੀ ਦੱਸੀ ਜਾਂਦੀ ਹੈ ਜੋ ਬਿਲਕੁਲ ਸੱਚ ਅਤੇ ਸਟੀਕ ਹੋਵੇ ਤੇ ਸਾਡੇ ਦੁਆਰਾ ਦਰਸ਼ਕਾਂ ਨੂੰ ਅਜਿਹੀ ਕੋਈ ਗਲਤ ਜਾਣਕਾਰੀ ਨਹੀਂ ਦਿੱਤੀ ਜਾਂਦੀ ਜਿਸ ਨਾਲ ਉਹਨਾਂ ਦਾ ਕੋਈ ਨਿੱਜੀ ਨੁਕਸਾਨ ਹੋਵੇ |ਇਸ ਕਰਕੇ ਸਾਡੇ ਪੇਜ ਨੂੰ ਹੁਣੀ ਲਾਇਕ ਅਤੇ ਫੋਲੋ ਕਰੋ ਅਤੇ ਜਿੰਨਾਂ ਨੇ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ