ਗਲਵਾਨ ਘਾਟੀ ‘ਚ ਸ਼ਹੀਦ ਹੋਏ ਸੈਨਿਕਾਂ ਦੀ ਕੁਰਬਾਨੀ ਨੂੰ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਐਕਸ ਗ੍ਰੇਸ਼ੀਆ, ਮਾਪਿਆਂ ਨੂੰ ਵਾਧੂ ਰਾਹਤ ਅਤੇ ਪਲਾਟ ਬਦਲੇ ਨਕਦ ਰਾਸ਼ੀ ਵਜੋਂ 1.92 ਕਰੋੜ ਰੁਪਏ ਜਾਰੀ ਕੀਤੇ ਜੋ ਕਿ ਪੰਜਾਬ ਨਾਲ ਸਬੰਧਤ ਸ਼ਹੀਦ ਹੋਏ ਸੈਨਿਕਾਂ ਦੇ ਵਾਰਸਾਂ ਨੂੰ ਦਿੱਤੇ ਜਾਣਗੇ।
ਇਹ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਦੇ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ੀ ਸਿੱਧੀ ਤੌਰ ‘ਤੇ ਵਾਰਸਾਂ ਦੇ ਖਾਤਿਆਂ ‘ਚ ਤੁਰੰਤ ਹੀ ਪਾਈ ਜਾਵੇਗੀ।ਸ਼ਹੀਦ ਸੈਨਿਕਾਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਇਨ੍ਹਾਂ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁੱਲੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਮਦਦ ਯਕੀਨੀ ਬਣਾਏਗੀ।
ਜ਼ਿਕਰਯੋਗ ਹੈ ਕਿ 15 ਤੇ 16 ਜੂਨ ਦੀ ਦਰਮਿਆਨੀ ਰਾਤ ਨੂੰ ਅਸਲ ਕੰਟਰੋਲ ਰੇਖਾ (ਐਲ.ਏ.ਸੀ.) ਵਿਖੇ ਭਾਰਤ ਤੇ ਚੀਨੀ ਸੈਨਿਕਾਂ ਵਿਚਾਲੇ ਹੋਈ ਹਿੰਸਕ ਝੜਪ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ 20 ਸੈਨਿਕਾਂ ‘ਚੋਂ ਚਾਰ ਸੈਨਿਕ ਪੰਜਾਬ ਨਾਲ ਸਬੰਧਤ ਸਨ,
ਜਿਨ੍ਹਾਂ ਦੇ ਨਾਂ ਨਾਇਬ ਸੂਬੇਦਾਰ ਮਨਦੀਪ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-280111 ਐਮ, ਨਾਇਬ ਸੂਬੇਦਾਰ ਸਤਨਾਮ ਸਿੰਘ (3 ਮੀਡੀਅਮ ਰੈਜੀਮੈਂਟ) ਆਰਮੀ ਨੰਬਰ ਜੇ.ਸੀ.-287210, ਸਿਪਾਹੀ ਗੁਰਬਿੰਦਰ ਸਿੰਘ (3 ਪੰਜਾਬ) ਆਰਮੀ ਨੰਬਰ 2514989 ਐੱਫ ਤੇ ਸਿਪਾਹੀ ਗੁਰਤੇਜ ਸਿੰਘ (3 ਪੰਜਾਬ) ਆਰਮੀ ਨੰਬਰ 2516683 ਐਕਸ ਸਨ।
ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |