ਹੁਣੇ ਹੁਣੇ ਕੈਪਟਨ ਨੇ ਪੰਜਾਬ ਦੇ ਬਿਜਲੀ ਖਪਤਵਾਰਾਂ ਲਈ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ‘ਚ ਕੋਰੋਨਾ ਮਹਾਮਾਰੀ ਫੈਲਣ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਏ ਪਰ ਇਸ ਦੇ ਬਾਵਜੂਦ ਵੀ ਸਰਕਾਰ ਵੱਲੋਂ ਜਨਤਾ ਕੋਲੋਂ ਬਿਜਲੀ ਦੇ ਬਿੱਲ ਵਸੂਲੇ ਗਏ। ਇਸ ਦੌਰਾਨ ਆਮ ਜਨਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਬਿਜਲੀ ਦੇ ਵਾਧੂ ਬਿੱਲ ਆ ਰਹੇ ਹਨ।

ਲੋਕਾਂ ਵੱਲੋਂ ਵਾਧੂ ਬਿਜਲੀ ਬਿੱਲ ਆਉਣ ਦੀ ਸ਼ਿਕਾਇਤ ‘ਤੇ ਸਪੱਸ਼ਟੀਕਰਨ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਅਜੇ ਮੀਟਰਾਂ ਦੀ ਰੀਡਿੰਗ ਨਹੀਂ ਹੋ ਰਹੀ।

ਉਨ੍ਹਾਂ ਦੱਸਿਆ ਕਿ ਬੀਤੇ ਮਾਰਚ ਮਹੀਨੇ ਤੋਂ ਹੀ ਜਦੋਂ ਤੋਂ ਕੋਰੋਨਾ ਮਹਾਮਾਰੀ ਫੈਲੀ ਹੈ, ਉਸ ਸਮੇਂ ਤੋਂ ਹੀ ਮੀਟਰਾਂ ਦੀ ਰੀਡਿੰਗ ਬੰਦ ਕੀਤੀ ਗਈ ਹੈ, ਜਿਸ ਨੂੰ ਹੁਣ ਖੁੱਲ੍ਹਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੀਟਰਾਂ ਦੀ ਰੀਡਿੰਗ ਕੀਤੀ ਜਾਵੇਗੀ ਅਤੇ ਬਿਜਲੀ ਬਿੱਲਾਂ ਦੌਰਾਨ ਆਮ ਜਨਤਾ ਕੋਲੋਂ ਜਿੰਨੇ ਵੀ ਵਾਧੂ ਚਾਰਜ ਕੀਤੇ ਗਏ ਹਨ, ਉਨ੍ਹਾਂ ਦੀ ਐਡਸਜਸਮੈਂਟ ਕਰ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਲੋਕ ਇਹ ਨਾ ਸਮਝਣ ਕਿ ਬਿਜਲੀ ਬੋਰਡ ਸਿਰਫ ਪੈਸੇ ਕਮਾਉਣ ਲਈ ਬੈਠਾ ਹੋਇਆ ਹੈ। ਕੈਪਟਨ ਨੇ ਕਿਹਾ ਕਿ ਮੀਟਰਾਂ ਦੀ ਰੀਡਿੰਗ ਨਾ ਹੋਣ ਕਾਰਨ ਔਸਤ ਦੇ ਹਿਸਾਬ ਨਾਲ ਬਿੱਲ ਭੇਜੇ ਗਏ ਹਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਬਿਜਲੀ ਮਹਿਕਮੇ ਨੂੰ ਨਿਰਦੇਸ਼ ਦਿੱਤੇ ਹਨ ਕਿ ਅਗਲੇ ਬਿਜਲੀ ਬਿੱਲਾਂ ‘ਚ ਵਾਧੂ ਲਏ ਗਏ ਪੈਸਿਆਂ ਦੀ ਐਡਜਸਟਮੈਂਟ ਕੀਤੀ ਜਾਵੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source: jagbani

Leave a Reply

Your email address will not be published. Required fields are marked *