ਕੈਪਟਨ ਸਾਬ ਨੇ ਪੰਜਾਬ ਵਿਚ ਇਸ ਨਵੀਂ ਯੋਜਨਾਂ ਦੀ ਕੀਤੀ ਸ਼ੁਰੂਆਤ ਤੇ ਪੰਜਾਬੀਆਂ ਨੂੰ ਹੋਵੇਗਾ ਵੱਡਾ ਫਾਇਦਾ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ |

ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ।

ਸੂਬੇ ਵਿੱਚ 100 ਵੱਖੋ-ਵੱਖਰੀਆਂ ਥਾਵਾਂ ਉਤੇ ਵਰਚੁਅਲ ਢੰਗ (ਵੀਡਿਓ ਕਾਨਫਰੰਸ) ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਭ੍ਰਿਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਨ ਦੀ ਖੁੱਲ੍ਹ ਹੋਵੇਗੀ।

ਲਾਭਪਾਤਰੀਆਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਸ ਨੂੰ ਇਕ ਵੱਡੀ ਪੁਲਾਂਘ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦਾ ਕੀਤਾ ਜਾਂਦਾ ਸੋਸ਼ਣ ਬੰਦ ਹੋਵੇਗਾ। ਸਮਾਰਟ ਰਾਸ਼ਨ ਕਾਰਡ ਇਕ ਲਾਭਪਾਤਰੀ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੇ ਹਿੱਸੇ ਦੀ ਖੁਰਾਕ ਪੰਜਾਬ ਭਰ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਹਾਸਲ ਕਰ ਸਕੇ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

 

 

Leave a Reply

Your email address will not be published. Required fields are marked *