ਕੈਪਟਨ ਨੇ ਖੇਤੀ ਆਰਡੀਨੈਂਸ ਤੇ ਮੋਦੀ ਨੂੰ ਚਿੱਠੀ ਵਿਚ ਲਿਖੀ ਇਹ ਵੱਡੀ ਗੱਲ-ਦੇਖੋ ਪੂਰੀ ਖ਼ਬਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਆਰਡੀਨੈਂਸਾਂ ਦੇ ਮਾਮਲੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ, ਜਿਸ ‘ਚ ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਖ਼ਾਸ ਅਪੀਲ ਕੀਤੀ ਗਈ ਹੈ ਕਿ ਸੰਸਦ ‘ਚ ਖੇਤੀ ਆਰਡੀਨੈਂਸਾਂ ਨੂੰ ਨਾ ਵਧਾਇਆ ਜਾਵੇ ਕਿਉਂਕਿ ਇਹ ਕਿਸਾਨਾਂ ਦੇ ਹਿੱਤਾਂ ਲਈ ਨਹੀਂ ਹਨ ਅਤੇ ਇਸ ਦੇ ਨਾਲ ਉਨ੍ਹਾਂ ਨੇ ਐਮ. ਐਸ. ਪੀ. ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣ ਦੀ ਗੱਲ ਵੀ ਕਹੀ ਹੈ।

ਉਨ੍ਹਾਂ ਨੇ ਆਪਣੀ ਚਿੱਠੀ ‘ਚ ਲਿਖਿਆ ਹੈ ਕਿ 5 ਜੂਨ, 2020 ਨੂੰ ਭਾਰਤ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਨਾਲ ਸਬੰਧਿਤ ਸਾਰੇ ਆਰਡੀਨੈਂਸਾਂ ਦੀ ਸਮੀਖਿਆ ਕੀਤੀ ਜਾਵੇ ਕਿਉਂਕਿ ਇਹ ਪੰਜਾਬ ਦੇ ਕਿਸਾਨਾਂ ਤੇ ਖੇਤੀਬਾੜੀ ਲਈ ਢੁੱਕਵੇਂ ਨਹੀਂ ਹਨ। ਉਨ੍ਹਾਂ ਲਿਖਿਆ ਕਿ ਦੇਸ਼ ਦੀ ਅਨਾਜ ਦੀ ਸੁਰੱਖਿਆ ਲਈ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਅੱਗੇ ਹੋ ਕੇ ਆਪਣਾ ਫਰਜ਼ ਨਿਭਾਇਆ ਹੈ। ਇਸ ਲਈ ਉਨ੍ਹਾਂ ਦੇ ਹਿੱਤਾਂ ਨੂੰ ਨੁਕਸਾਨ ਨਹੀਂ ਪਹੁੰਚਾਇਆ ਜਾਣਾ ਚਾਹੀਦਾ।

ਦੱਸ ਦੇਈਏ ਕਿ ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ ਉਹ ਆਪਣੀ ਪਾਰਟੀ ਦੇ 11 ਮੈਂਬਰੀ ਵਫ਼ਦ ਦੀ ਅਗਵਾਈ ਕਰਨਗੇ, ਜਿਹੜਾ ਬੁੱਧਵਾਰ ਨੂੰ ਆਰਡੀਨੈਂਸਾਂ ਖਿਲਾਫ ਰਾਜਪਾਲ ਨੂੰ ਮਿਲ ਕੇ ਆਪਣਾ ਮੰਗ ਪੱਤਰ ਦੇਵੇਗਾ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਫ਼ਦ ‘ਚ ਮੁੱਖ ਮੰਤਰੀ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਕੁੱਝ ਮੰਤਰੀ ਤੇ ਪਾਰਟੀ ਦੇ ਵਿਧਾਇਕ ਵੀ ਸ਼ਾਮਲ ਹੋਣਗੇ।

ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ |

ਸੋ ਅਸੀਂ ਬੇਨਤੀ ਕਰਦੇ ਹਾਂ ਕਿ ਜੇ ਤੁਸੀਂ ਸਾਡੇ ਪੇਜ਼ ਨਾਲ ਨਹੀਂ ਜੁੜੇ ਤਾਂ ਕਿਰਪਾ ਕਰਕੇ ਪੇਜ਼ ਲਾਇਕ ਕਰੋ ਤਾਂ ਕਿ ਸਾਡੇ ਦੁਆਰਾ ਸ਼ੇਅਰ ਕੀਤੀ ਗਈ ਜਰੂਰੀ ਜਾਣਕਾਰੀ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ ਅਤੇ ਜਿੰਨਾਂ ਨੇ ਸਾਡੇ ਪੇਜ ਨੂੰ ਲਾਇਕ-ਫੋਲੋ ਕੀਤਾ ਹੋਇਆ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ |

Leave a Reply

Your email address will not be published.