ਖੇਤੀ ਆਰਡੀਨੈਸਾਂ ਕੀ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਨੂੰ ਦਿੱਤੀ ਇਹ ਵੱਡੀ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 11 ਮੈਂਬਰੀ ਵਫ਼ਦ ਨਾਲ ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਅੱਜ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਵਿਰੁੱਧ ਉਨ੍ਹਾਂ ਨੇ ਇਹ ਮੰਗ ਪੱਤਰ ਰਾਸ਼ਟਰਪਤੀ ਦੇ ਨਾਂ ‘ਤੇ ਰਾਜਪਾਲ ਨੂੰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਮੰਤਰੀ ਕੇਂਦਰੀ ਕੈਬਨਿਟ ‘ਚ ਹਨ ਅਤੇ ਜਿਸ ਤਰ੍ਹਾਂ ਇਹ ਆਰਡੀਨੈਂਸ ਲਿਆਂਦੇ ਗਏ, ਉਸ ਨਾਲ ਨਾ ਸਿਰਫ਼ ਕਿਸਾਨੀ ਤਬਾਹ ਹੋਵੇਗੀ, ਬਲਕਿ ਪੰਜਾਬ ‘ਚ ਅਜਿਹਾ ਮਾਹੌਲ ਬਣ ਜਾਵੇਗਾ ਕਿ ਗੁਆਂਢੀ ਦੇਸ਼ ਨੂੰ ਪੰਜਾਬ ਦੀ ਅਮਨ-ਸ਼ਾਂਤੀ ਭੰਗ ਕਰਨ ਦਾ ਮੌਕਾ ਮਿਲ ਜਾਵੇਗਾ।

ਕਿਸਾਨਾਂ ਨੂੰ ਸਲਾਮੀ ਦਿੰਦਿਆਂ ਜਾਖੜ ਨੇ ਕਿਹਾ ਕਿ ਉਨ੍ਹਾਂ ਨੇ ਇਕਜੁੱਟ ਹੋ ਕੇ ਇਨ੍ਹਾਂ ਆਰਡੀਨੈਂਸਾਂ ਦੀ ਵਕਾਲਤ ਕਰਨ ਵਾਲੇ ਅਕਾਲੀ ਦਲ ਨੂੰ ਮਜਬੂਰ ਕਰ ਦਿੱਤਾ ਕਿ ਉਹ ਭਾਜਪਾ ਖ਼ਿਲਾਫ਼ ਹੋ ਗਿਆ। ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਚਰਚਾ ਨਹੀਂ ਹੋਈ ਅਤੇ ਕਾਂਗਰਸ ਨੇ ਇਸ ਦਾ ਵਿਰੋਧ ਕੀਤਾ ਸੀ।

ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦੇ ਕਿਸਾਨਾਂ ‘ਤੇ ਜਿਹੜਾ ਹਮਲਾ ਹੋਇਆ ਹੈ, ਉਹ ਪੰਜਾਬ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ, ਜਿਹੜੀ ਕਿ ਇਸ ਮੁੱਦੇ ‘ਤੇ ਕਿਸਾਨਾਂ ਅਤੇ ਵਪਾਰੀਆਂ ਦੇ ਨਾਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਅਤੇ ਆਰਥਿਕਤਾ ਨੂੰ ਬਚਾਉਣ ਲਈ ਉਤਾਵਲੇ ਹਾਂ ਅਤੇ ਅੱਜ ਇਕ ਕੁਰਸੀ ਨੂੰ ਬਚਾਉਣ ਲਈ ਅਕਾਲੀ ਦਲ ਨੇ ਭਾਜਪਾ ਦੇ ਸਾਹਮਣੇ ਗੋਡੇ ਟੇਕੇ ਹੋਏ ਹਨ ਅਤੇ ਹੋ ਸਕਦਾ ਹੈ ਕਿ ਉਹ ਆਉਣ ਵਾਲੇ ਦਿਨਾਂ ‘ਚ ਅਸਤੀਫ਼ੇ ਦਾ ਡਰਾਮਾ ਵੀ ਕਰਨ।

 

 

Leave a Reply

Your email address will not be published.