ਖੇਤੀ ਬਿੱਲਾਂ ਖਿਲਾਫ਼ ਡਟੇ ਕਿਸਾਨ ਜੱਥੇਬੰਦੀਆਂ ਨੇ ਹੁਣੇ ਹੁਣੇ ਕਰ ਦਿੱਤਾ ਇਹ ਵੱਡਾ ਐਲਾਨ,ਦੇਖੋ ਪੂਰੀ ਖ਼ਬਰ

ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ਨੂੰ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਦੀਆਂ 31 ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਅਹਿਮ ਗੱਲ ਹੈ ਕਿ ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਹੋਰ ਸਿਆਸੀ ਧਿਰਾਂ ਦੇ ਕਿਸਾਨ ਵਿੰਗ ਵੀ ਸ਼ਾਮਲ ਹਨ।

ਸਾਂਝੇ ਸੰਘਰਸ਼ ਬਾਰੇ ਮੋਗਾ ਵਿੱਚ ਸਮੂਹ ਧਿਰਾਂ ਦੀ ਮੀਟਿੰਗ ਹੋਈ ਇਸ ਦੌਰਾਨ ਖੇਤੀ ਵਿਰੋਧੀ ਬਿੱਲਾਂ ਖ਼ਿਲਾਫ਼ ਪੰਜਾਬ ’ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਇੱਕਜੁੱਟ ਹੋ ਕੇ ਲੜਨ ਦਾ ਐਲਾਨ ਕੀਤਾ ਗਿਆ। ਮੀਟਿੰਗ ਵਿੱਚ 31 ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਸੀ।

ਇਸ ਬਾਰੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਡਾ. ਦਰਸ਼ਨਪਾਲ ਪਟਿਆਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਅੱਖਾਂ ਖੋਲ੍ਹਣ ਲਈ 31 ਕਿਸਾਨ ਜਥੇਬੰਦੀਆਂ ਸਾਂਝਾ ਸੰਘਰਸ਼ ਲੜਨਗੀਆਂ।

ਸਾਂਝੇ ਸੰਘਰਸ਼ ਲਈ ਸਮੂਹ ਕਿਸਾਨ ਧਿਰਾਂ ਨੂੰ ਇਕਜੁੱਟ ਕਰਨ ਦਾ ਇਹ ਤਹੱਈਆ ਪੰਜਾਬ ਦੀਆਂ 10 ਕਿਸਾਨ ਜਥੇਬੰਦੀਆਂ ਦੇ ਸੰਗਠਨ ਨੇ ਕੀਤਾ ਹੈ। ਇਸ ਸੰਗਠਨ ਨੇ ਹੀ 25 ਦੇ ਪੰਜਾਬ ਬੰਦ ਦਾ ਦਿੱਤਾ ਹੋਇਆ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ | news source:abpsanjha

Leave a Reply

Your email address will not be published.