ਪਰਾਲੀ ਸਾੜਨ ਤੋਂ ਪਹਿਲਾਂ ਕਿਸਾਨਾਂ ਲਈ ਆਈ ਇਹ ਤਾਜ਼ਾ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਰਾਜਧਾਨੀ ਦਿੱਲੀ ਸਮੇਤ ਸਮੁੱਚਾ ਉੱਤਰ ਭਾਰਤ ਹਰ ਸਾਲ ਸਰਦੀ ਦੀ ਆਮਦ ਤੋਂ ਪਹਿਲਾਂ ਗੈਸ ਚੈਂਬਰ ‘ਚ ਤਬਦੀਲ ਹੋ ਜਾਂਦਾ ਹੈ। ਇਸ ਨੂੰ ਧਿਆਨ ‘ਚ ਰੱਖਦਿਆਂ ਦਿੱਲੀ ਹਾਈਕੋਰਟ ‘ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਕਿਹਾ ਗਿਆ ਕਿ ਕੋਰੋਨਾ ਵਾਇਰਸ ਦੇ ਦੌਰ ‘ਚ ਪਰਾਲੀ ਦਾ ਧੂੰਆਂ ਲੋਕਾਂ ਲਈ ਜਾਨਲੇਵਾ ਸਾਬਿਤ ਹੋ ਸਕਦਾ ਹੈ। ਇਸ ਲਈ ਇਸ ‘ਤੇ ਰੋਕ ਲਾਈ ਜਾਵੇ।

ਪਟੀਸ਼ਨ ‘ਚ ਮੰਗ ਕੀਤੀ ਗਈ ਕਿ ਦਿੱਲੀ ਦੇ ਨਾਲ ਲੱਗਦੇ ਸੂਬਿਆਂ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ‘ਚ ਸਾੜੀ ਜਾਣ ਵਾਲੀ ਪਰਾਲੀ ‘ਤੇ ਰੋਕ ਲਾਈ ਜਾਵੇ ਜਿਸ ਨਾਲ ਇਸ ਦੇ ਚੱਲਦਿਆਂ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਸਮਾਂ ਰਹਿੰਦਿਆਂ ਰੋਕਿਆ ਜਾ ਸਕੇ ਤੇ ਦਿੱਲੀ ਸਮੇਤ ਸਮੁੱਚੇ ਉੱਤਰ ਭਾਰਤ ਨੂੰ ਗੈਸ ਚੈਂਬਰ ‘ਚ ਤਬਦੀਲ ਹੋਣ ਤੋਂ ਬਚਾਇਆ ਜਾ ਸਕੇ।

ਪਟੀਸ਼ਨ ‘ਚ ਇਹ ਵੀ ਕਿਹਾ ਗਿਆ ਕਿ ਇਸ ਸਮੇਂ ਸਮੁੱਚੇ ਵਿਸ਼ਵ ‘ਚ ਕੋਰੋਨਾ ਵਾਇਰਸ ਫੈਲ ਰਿਹਾ ਹੈ ਤੇ ਜੇਕਰ ਇਹ ਪਰਾਲੀ ਇਸ ਤਰੀਕੇ ਨਾਲ ਸਾੜੀ ਜਾਂਦੀ ਰਹੀ ਤਾਂ ਇਸ ਦਾ ਸਿੱਧਾ ਅਸਰ ਫੇਫੜਿਆਂ ‘ਤੇ ਪੈਂਦਾ ਹੈ। ਫੇਫੜੇ ਕਮਜ਼ੋਰ ਹੁੰਦੇ ਹਨ।

ਜਿਸ ਨਾਲ ਕੋਰੋਨਾ ਇਨਫੈਕਸ਼ਨ ਦਾ ਖਤਰਾ ਹੋਰ ਜ਼ਿਆਦਾ ਵਧ ਜਾਂਦਾ ਹੈ। ਇਸ ਲਈ ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਲਈ ਵੀ ਜ਼ਰੂਰੀ ਹੈ ਕਿ ਪਰਾਲੀ ਨੂੰ ਅੱਗ ਨਾ ਲਾਈ ਜਾਵੇ।

ਦੋਸਤੋਂ ਏਸ ਪੇਜ਼ ਤੇ ਤੁਹਾਡਾ ਹਾਰਦਿਕ ਸਵਾਗਤ ਹੈ | ਏਸ ਪੇਜ਼ ਤੇ ਅਸੀਂ ਰੋਜ਼ਾਨਾਂ ਜਿੰਦਗੀ ਵਿਚ ਕੰਮ ਆਉਣ ਵਾਲੀ ਲਾਹੇਵੰਦ ਜਾਣਕਾਰੀ ਤੁਹਾਡੇ ਲਈ ਲੈਕੇ ਆਉਂਦੇ ਹਾਂ ਤਾਂ ਕਿ ਪੰਜਾਬ ਦਾ ਕਿਸਾਨ ਜਰੂਰੀ ਜਾਣਕਾਰੀ ਅਤੇ ਤਕਨੀਕਾਂ ਦੇ ਗਿਆਨ ਨਾਲ ਖੁਸ਼ਹਾਲ ਹੋ ਸਕੇ |ਸੋ ਅਸੀਂ ਬੇਨਤੀ ਕਰਦੇ ਹਾਂ ਕਿ ਜੇ ਤੁਸੀਂ ਸਾਡੇ ਪੇਜ਼ ਨਾਲ ਨਹੀਂ ਜੁੜੇ ਤਾਂ ਕਿਰਪਾ ਕਰਕੇ ਪੇਜ਼ ਲਾਇਕ ਕਰੋ ਤਾਂ ਕਿ ਸਾਡੇ ਦੁਆਰਾ ਸ਼ੇਅਰ ਕੀਤੀ ਗਈ ਜਰੂਰੀ ਜਾਣਕਾਰੀ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ ਅਤੇ ਜਿੰਨਾਂ ਨੇ ਸਾਡੇ ਪੇਜ ਨੂੰ ਲਾਇਕ-ਫੋਲੋ ਕੀਤਾ ਹੋਇਆ ਉਹਨਾਂ ਦਾ ਅਸੀਂ ਧੰਨਵਾਦ ਕਰਦੇ ਹਾਂ |

Leave a Reply

Your email address will not be published.