ਖੇਤੀ ਬਿੱਲਾਂ ਦੇ ਵਿਰੋਧ ਚ’ ਗਾਇਕ ਬੱਬੂ ਮਾਨ ਦੇ ਪਿੰਡ ਦੀ ਪੰਚਾਇਤ ਨੇ ਚੁੱਕਿਆ ਇਹ ਵੱਡਾ ਕਦਮ-ਦੇਖੋ ਪੂਰੀ ਖ਼ਬਰ

ਪੰਜਾਬੀ ਗਾਇਕ ਤੇ ਅਦਾਕਾਰ ਬੱਬੂ ਮਾਨ ਦੇ ਪਿੰਡ ਖੰਟ ਵਿੱਚ ਗ੍ਰਾਮ ਪੰਚਾਇਤ ਵੱਲੋਂ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਸਬੰਧੀ ਬਕਾਇਦਾ ਮਾਨ ਨੇ ਆਪਣੇ ਫੇਸਬੁੱਕ ਅਕਾਉਂਟ ਤੇ ਇਸਦੀ ਜਾਣਕਾਰੀ ਦਿੱਤੀ ਹੈ। ਪੋਸਟ ਸਾਂਝੇ ਕਰਦਿਆਂ ਮਾਨ ਨੇ ਲਿਖਿਆ ਹੈ ਕਿ ‘ਗ੍ਰਾਮ ਪੰਚਾਇਤ ਪਿੰਡ ਖੰਟ ਵੱਲੋਂ ਕਾਲੇ ਕਾਨੂੰਨ ਦੇ ਵਿਰੋਧ ਵਿਚ ਮਤਾ ਪਾਸ’…


ਬੱਬੂ ਮਾਨ ਆਏ ਕਿਸਾਨਾਂ ਦੇ ਹੱਕ ਵਿਚ – ਨਵੇਂ ਖੇਤੀ ਕਾਨੂੰਨਾਂ ਖਿਲਾਫ ਜੰਗ ਵਿਚ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨਾਂ ਦੇ ਹੱਕ ਵਿਚ ਆ ਖੜ੍ਹੇ ਹਨ। ਬੱਬੂ ਮਾਨ ਨੇ ਫੇਸਬੁੱਕ ਰਾਹੀਂ ਕਿਸਾਨਾਂ ਨੂੰ ਏਕੇ ਦਾ ਸੱਦਾ ਦਿੱਤਾ ਸੀ।

ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ-”ਕਲਮਾਂ ਨੂੰ ਆਜੋ ਅਸਲਾ ਬਣਾ ਲਈਏ, ਕੱਠੇ ਹੋ ਕੇ ਪੁੰਜੀਪਤੀ ਆਜੋ ਅੱਗੇ ਲਾ ਲਈਏ, 25 ਤਰੀਕ ਨੂੰ ਜਾਮ ਜੜਾਂਗੇ, ਗੱਲ ਨਾ ਬਣੀ ਤਾਂ ਲੰਮੀ ਲੜਾਈ ਲੜਾਂਗੇ। ਉਨ੍ਹਾਂ ਏਕੇ ਦਾ ਸੁਨੇਹਾ ਦਿੰਦੇ ਹੋਏ ਕਿਹਾ-”ਕੈੜੇ ਹੋ ਜੋ….

ਜ਼ਿਕਰਯੋਗ ਹੈ ਕਿ ਪੰਜਾਬ ਦੇ ਬਹੁਤ ਪੰਜਾਬੀ ਗਾਇਕ ਤੇ ਫਿਲਮੀ ਹਸਤੀਆਂ ਨੇ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਇਸਦੇ ਲਈ ਇੰਨਾ ਹਸਤੀਆਂ ਨੇ 25 ਸਤੰਬਰ ਪੰਜਾਬ ਬੰਦ ਵਿੱਚ ਵੱਖ ਸਥਾਨਾਂ ਤੇ ਕਿਸਾਨਾਂ ਦੇ ਧਰਨਿਆਂ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਵੀ ਕੀਤੀ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

 

Leave a Reply

Your email address will not be published.