ਪੰਜਾਬ ਵਿਚ ਇਹਨਾਂ ਕੰਬਾਇਨਾਂ ਨੂੰ ਕੀਤਾ ਜਾਵੇਗਾ ਜ਼ਬਤ ਅਤੇ ਹੋਵੇਗਾ ਭਾਰੀ ਜ਼ੁਰਮਾਨਾਂ-ਦੇਖੋ ਪੂਰੀ ਖ਼ਬਰ

ਪੰਜਾਬ ਵਿੱਚ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਨੂੰ ਜ਼ਬਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਨੂੰ ਅੱਗ ਲਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਨਿਪਟਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਸਲਾਹ-ਮਸ਼ਵਰੇ ਨਾਲ ਇਹ ਹੁਕਮ ਜਾਰੀ ਕੀਤੇ ਹਨ।


ਪੰਜਾਬ ਪ੍ਰਦੂਸ਼ਣ ਕੰਟੋਰਲ ਬੋਰਡ ਵੱਲੋਂ ਸੁਪਰ ਐਸ.ਐਮ.ਐਸ. ਤੋਂ ਬਿਨਾਂ ਚੱਲਣ ਵਾਲੀਆਂ ਕੰਬਾਈਨਾਂ ਦੇ ਮਾਲਕਾਂ ‘ਤੇ ਵਾਤਾਵਰਣ ਮੁਆਵਜ਼ਾ ਲਾਗੂ ਕੀਤਾ ਜਾਵੇਗਾ। ਇਸ ਤਹਿਤ ਪਹਿਲੀ, ਦੂਜੀ ਅਤੇ ਤੀਜੀ ਵਾਰ ਉਲੰਘਣਾ ਕਰਨ ਵਾਲੇ ਕੰਬਾਈਨ ਮਾਲਕ ਨੂੰ ਕ੍ਰਮਵਾਰ 50,000 ਰੁਪਏ, 75000 ਅਤੇ ਇਕ ਲੱਖ ਰੁਪਏ ਵਾਤਾਵਰਣ ਮੁਆਵਾਜ਼ਾ ਅਦਾ ਕਰਨਾ ਪਵੇਗਾ। ਤੀਜੀ ਉਲੰਘਣਾ ਤੋਂ ਬਾਅਦ ਕੀਤੀ ਜਾਂਦੀ ਉਲੰਘਣਾ ਲਈ ਇਕ ਲੱਖ ਰੁਪਏ ਦਾ ਮੁਆਵਜ਼ਾ ਭਰਨਾ ਪਵੇਗਾ।


ਇਹ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਸਕੱਤਰ (ਵਿਕਾਸ) ਅਨੁਰਿਧ ਤਿਵਾੜੀ ਨੇ ਕੰਬਾਈਨ ਮਾਲਕਾਂ ਨੂੰ ਆਪਣੀਆਂ ਕੰਬਾਈਨਾਂ ‘ਤੇ ਸੁਪਰ ਐਸ.ਐਮ.ਐਸ. ਲਵਾਉਣ ਦੀ ਅਪੀਲ ਕੀਤੀ ਹੈ। ਇਕ ਕੰਬਾਈਨ ‘ਤੇ ਸੁਪਰ ਐਸ.ਐਮ.ਐਸ ਲਵਾਉਣ ਵਾਸਤੇ ਸੂਬਾ ਸਰਕਾਰ ਕੁੱਲ ਕੀਮਤ ਉਪਰ 50 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਸੁਪਰ ਐਸ.ਐਮ.ਐਸ. ਲਵਾਉਣ ਲਈ ਅਰਜ਼ੀਆਂ ਦੇਣ ਦੀ ਆਖਰੀ ਮਿਤੀ ਵੀ ਵਧਾ ਕੇ 30 ਸਤੰਬਰ, 2020 ਤੱਕ ਕਰ ਦਿੱਤੀ ਹੈ ਤਾਂ ਕਿ ਕੰਬਾਈਨ ਮਾਲਕ ਇਸ ਸਹੂਲਤ ਦਾ ਫਾਇਦਾ ਉਠਾ ਸਕਣ। ਇਹ ਅਰਜ਼ੀਆਂ ਸਬੰਧਤ ਜ਼ਿਲ੍ਹਿਆਂ ਵਿੱਚ ਬਲਾਕ ਖੇਤੀਬਾੜੀ ਅਫਸਰ/ਮੁੱਖ ਖੇਤੀਬਾੜੀ ਅਫਸਰਾਂ ਦੇ ਦਫ਼ਤਰਾਂ ਵਿੱਚ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।

ਇਸ ਸੰਬੰਧੀ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਹੁਕਮ ਜਾਰੀ ਕਰ ਕੇ ਇਨ੍ਹਾਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗਾਂ ਦੇ ਸਟਾਫ਼ ਦੀਆਂ ਡਿਊਟੀਆਂ ਲਾਉਣ ਲਈ ਕਿਹਾ ਗਿਆ ਹੈ।

Leave a Reply

Your email address will not be published.