ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਸੰਘਰਸ਼ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਭੇਜਿਆ ਗੱਲਬਾਤ ਦਾ ਸੱਦਾ ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿੱਤਾ। ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਜਾ ਰਹੀ ਮੀਟਿੰਗ ਦੌਰਾਨ ਕੇਂਦਰ ਦੇ ਖੇਤੀਬਾੜੀ ਮੰਤਰਾਲੇ ਵੱਲੋਂ ਜਥੇਬੰਦੀਆਂ ਨੂੰ ਗੱਲਬਾਤ ਲਈ ਭੇਜਿਆ ਗਿਆ ਸੱਦਾ ਪੱਤਰ ਰੱਦ ਕੀਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜ਼ਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।

ਇਸਦੇ ਨਾਲ ਹੀ ਰੇਲ ਆਵਾਜਾਈ ਵੀ ਠੱਪ ਰਹੇਗੀ। ਇਸ ਗੱਲ ਦਾ ਪੱਗਟਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਸਕੱਤਰ ਜਗਮੋਹਨ ਸਿੰਘ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਦੇਸ਼ ਵਿੱਚ ਹੋ ਰਹੇ ਵੱਡੇ ਪੱਧਰ ਵਿਰੋਧ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਗੱਲਬਾਤ ਦੀ ਨਵੀਂ ਪਹਿਲ ਕੀਤੀ । ਸਰਕਾਰ ਨੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਗੱਲਬਾਤ ਲਈ ਦਿੱਲੀ ਸੱਦਿਆ ਹੈ। ਕਿਸਾਨ ਜਥੇਬੰਦੀਆਂ ਦੀ ਕੇਂਦਰ ਨਾਲ ਦਿੱਲੀ ਵਿਖੇ ਮੀਟਿੰਗ ਵੀਰਵਾਰ ਨੂੰ ਤੈਅ ਕੀਤੀ ਸੀ।

ਪੰਜਾਬ ਦੀਆਂ ਜਥੇਬੰਦੀਆਂ ਦੇ ਨੁਮਾਇੰਦੇ ਇਸ ਮੀਟਿੰਗ ਚ ਸ਼ਾਮਿਲ ਹੋਣ ਲਈ ਆਖਿਆ ਸੀ। ਪਹਿਲਾਂ ਪੰਜਾਬ ਪੱਧਰ ਤੇ ਰਣਨੀਤੀ ਬਣਾਉਣਗੇ । ਇਹ ਮੀਟਿੰਗ ਵੀਰਵਾਰ ਦੁਪਹਿਰ 2:30 ਵਜੇ ਰੱਖੀ ਗਈ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਚੇਤਾਵਨੀ ਦਿੱਤੀ ਹੋਈ ਹੈ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਲੁਧਿਆਣਾ ਵਿਖੇ ਮੀਟਿੰਗ ਤੋਂ ਬਾਅਦ ਕੁਝ ਦਿਨ ਪਹਿਲਾਂ ਬਣਾਈ ਗਈ ਕਿਸਾਨ ਤੇ ਆੜ੍ਹਤੀ ਤਾਲਮੇਲ ਕਮੇਟੀ ਨੂੰ 10 ਦਿਨਾਂ ਵਿਚ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਉਸ ਦੀ ਰਿਪੋਰਟ ਪੰਜਾਬ ਭਾਜਪਾ ਨੂੰ ਸੌਂਪਣ ਲਈ ਆਖਿਆ।

ਤਾਲਮੇਲ ਕਮੇਟੀ ਕਿਸਾਨਾਂ ਤੇ ਆੜ੍ਹਤੀਆਂ ਤੋਂ ਉਨ੍ਹਾਂ ਦਾ ਪੱਖ ਲੈ ਕੇ ਉਸ ਦੀ ਰਿਪੋਰਟ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਦੇਵੇਗੀ, ਉਸ ਤੋਂ ਬਾਅਦ ਸ੍ਰੀ ਸ਼ਰਮਾ ਉਸ ਰਿਪੋਰਟ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਨੂੰ ਸੌਂਪਣਗੇ। ਤਾਲਮੇਲ ਕਮੇਟੀ ਨੂੰ ਕਿਸਾਨਾਂ ਦੇ ਸਾਰੇ ਸ਼ੰਕੇ ਦੂਰ ਕਰਨ ਲਈ ਲਗਾਤਾਰ ਉਨ੍ਹਾਂ ਦੇ ਸੰਪਰਕ ਵਿਚ ਰਹਿਣ ਲਈ ਵੀ ਆਖਿਆ ਗਿਆ ਹੈ।

 

 

Leave a Reply

Your email address will not be published.