ਜਾਣੋ ਟ੍ਰੇਨਾਂ ਰੋਕਣ ਨਾਲ ਕਿਵੇਂ ਹੋਵੇਗਾ ਕਿਸਾਨਾਂ ਦਾ ਭਾਰੀ ਨੁਕਸਾਨ-ਦੇਖੋ ਪੂਰੀ ਖ਼ਬਰ

ਕਿਸਾਨਾਂ ਅਤੇ ਵਿਰੋਧੀ ਪਾਰਟੀਆਂ ਦੇ ਭਾਰੀ ਵਿਰੋਧ ਤੋਂ ਬਾਅਦ ਵੀ ਕੇਂਦਰ ਸਰਕਾਰ ਵੱਲੋਂ ਖੇਤੀ ਬਿੱਲ ਪਾਸ ਕੀਤੇ ਜਾਣ ਤੋਂ ਬਾਅਦ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਪ੍ਰਦਰਸ਼ਨ ਤੇਜ਼ ਕੀਤੇ ਜਾ ਰਹੇ ਹਨ। ਕਿਸਾਨਾਂ ਦੇ ਲਗਾਤਾਰ ਵਿਰੋਧ ਤੋਂ ਬਾਅਦ ਵੀ ਸਰਕਾਰ ਆਪਣੇ ਕਿਸੇ ਵੀ ਫੈਸਲੇ ਤੋਂ ਬਦਲਦੀ ਨਜ਼ਰ ਨਹੀਂ ਆ ਰਹੀ ਹੈ। ਹਾਲਾਂਕਿ ਸਰਕਾਰ ਦਾ ਕਹਿਣਾ ਹੈ ਕਿ ਇਨ੍ਹਾਂ ਬਿੱਲਾਂ ਤੋਂ ਬਾਅਦ MSP ਸਿਸਟਮ ਅਤੇ ਮੰਡੀਆਂ ਉਸੇ ਤਰਾਂ ਹੀ ਚਲਦੇ ਰਹਿਣਗੀਆਂ।

ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸਾਨ ਜੱਥੇਬੰਦੀਆਂ ਨੂੰ ਇੱਕ ਮੀਟਿੰਗ ਵਿਚ ਸ਼ਾਮਿਲ ਹੋਣ ਦਾ ਵੀ ਸੱਦਾ ਦਿੱਤਾ ਗਿਆ ਸੀ ਪਰ ਕਿਸਾਨਾਂ ਨੇ ਇਹ ਕਹਿ ਕੇ ਮੀਟਿੰਗ ਦਾ ਹਿੱਸਾ ਬਣਨ ਤੋਂ ਇਨਕਾਰ ਕਰ ਦਿੱਤਾ ਕਿ ਉਹ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸੇ ਵੀ ਮੀਟਿੰਗ ਵਿੱਚ ਸ਼ਾਮਿਲ ਨਹੀਂ ਹੋਣਗੇ। ਇਸ ਵਿਰੋਧ ਪ੍ਰਦਰਸ਼ਨ ਵਿਚ ਕਿਸਾਨਾਂ ਦਾ ਕਈ ਸਮਾਜਸੇਵੀ ਅਤੇ ਕਲਾਕਾਰਾਂ ਵੱਲੋਂ ਵੀ ਕੀਤਾ ਜਾ ਰਿਹਾ ਹੈ।

ਹੁਣ ਤਾਜ਼ਾ ਜਾਣਕਾਰੀ ਦੇ ਅਨੁਸਾਰ ਬਠਿੰਡਾ ਦੇ ਟੋਲ ਪਲਾਜ਼ਾ ‘ਤੇ ਕਿਸਾਨਾਂ ਨਾਲ ਧਰਨੇ ਤੇ ਬੈਠੇ ਲੱਖਾ ਸਿਧਾਣਾ ਵੱਲੋਂ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਦੌਰਾਨ ਕਈ ਗੱਲਾਂ ਸਾਂਝੀਆਂ ਕੀਤੀਆਂ ਗਈਆਂ। ਇਸੇ ਦੌਰਾਨ ਲੱਖਾਂ ਸਿਧਾਣਾ ਨੇ ਕਿਸਾਨਾਂ ਨੂੰ ਇਹ ਸੁਝਾਅ ਵੀ ਦਿੱਤਾ ਕਿ ਉਹ ਕਣਕ ਦੀ ਬਿਜਾਈ ਨੂੰ ਦੇਖਦੇ ਹੋਏ ਖ਼ਾਦ ਵਾਲੀਆਂ ਟ੍ਰੇਨਾਂ ਨੂੰ ਲੰਘਣ ਦੀ ਇਜਾਜ਼ਤ ਦੇ ਦੇਣ।

ਤੁਹਾਨੂੰ ਦੱਸ ਦੇਈਏ ਕਿ ਕਿਸਾਨਾਂ ਵੱਲੋਂ ਰੋਡ ਜਾਮ ਕਰਨ ਦੇ ਨਾਲ ਨਾਲ ਕਈ ਥਾਈਂ ਰੇਲਵੇ ਲਾਈਨਾਂ ਤੇ ਵੀ ਧਰਨੇ ਲਗਾਏ ਗਏ ਹਨ । ਪਰ ਕਣਕ ਦੀ ਬਿਜਾਈ ਦਾ ਸਮਾਂ ਸ਼ੁਰੂ ਹੋਣ ਵਾਲਾ ਹੈ ਅਤੇ ਇਸ ਸਮੇਂ ਵਿਚ ਖਾਦ ਦਾ ਆਉਣਾ ਬਹੁਤ ਜਰੂਰੀ ਹੈ। ਜੇਕਰ ਕਿਸਾਨ ਇਹ ਟ੍ਰੇਨਾਂ ਰੋਕਦੇ ਹਨ ਤਾਂ ਕਿਸਾਨਾਂ ਦਾ ਆਪਣਾ ਹੀ ਨੁਕਸਾਨ ਹੋਵੇਗਾ।

 

 

Leave a Reply

Your email address will not be published.