ਹੁਣੇ ਹੁਣੇ ਖੇਤੀ ਬਿੱਲਾਂ ਦੇ ਵਿਰੋਧ ਵਿਚ ਕਿਸਾਨਾਂ ਨੇ ਮੋਦੀ ਬਾਰੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਸਬੰਧੀ ਅੱਜ ਬਰਨਾਲਾ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ੇਸ਼ ਬੈਠਕ ਕੀਤੀ ਗਈ ਸੀ। ਇਸ ਸਬੰਧੀ ਰੋਜ਼ਾਨਾ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਨੇ ਦੱਸਿਆ ਕਿਸਾਨਾਂ ਦੀ ਇਹ ਮੀਟਿੰਗ ਐਮਰਜੈਂਸੀ ਤੌਰ ‘ਤੇ ਸੱਦੀ ਗਈ, ਜਿਸ ਕਾਰਨ 31 ਕਿਸਾਨ ਜਥੇਬੰਦੀਆਂ ਵਿਚੋਂ ਕੁਝ ਜਥੇਬੰਦੀਆਂ ਸ਼ਾਮਲ ਨਹੀਂ ਹੋ ਸਕੀਆਂ।

ਝੰਡਾ ਸਿੰਘ ਨੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਸਰਕਾਰ ਵੱਲੋਂ ਬਿਜਲੀ ਸਪਲਾਈ ਦੇ ਘੱਟ ਸਮੇਂ ਬਾਰੇ ਚਰਚਾ ਕੀਤੀ ਗਈ ਕਿਉਂਕਿ ਇਸ ਨਾਲ ਝੋਨੇ ਨੂੰ ਪਾਣੀ ਲਗਾਉਣ ਵਿਚ ਮੁਸ਼ਕਲ ਪੈਦਾ ਹੋਵੇਗੀ ਅਤੇ ਕਿਸਾਨਾਂ ਨੂੰ ਵੀ ਭਾਰੀ ਨੁਕਸਾਨ ਹੋਵੇਗਾ। ਦੂਜੇ ਪਾਸੇ ਸ਼ਹਿਰਾਂ ਵਿਚ ਡੀਏਪੀ ਖਾਦ ਡੀਲਰਾਂ ਨੇ ਬਲੈਕ ਵਿਚ ਖਾਦ ਵੇਚਣੀ ਸ਼ੁਰੂ ਕਰ ਦਿੱਤੀ, ਜਿਸ ਕਾਰਨ ਖਾਦ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਹੋਇਆ ਹੈ।ਮੀਟਿੰਗ ਦੌਰਾਨ ਇਹਨਾਂ ਦੋਵੇਂ ਮੁੱਦਿਆਂ ‘ਤੇ ਫੈਸਲਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਫੈਸਲਾ ਕੀਤਾ ਕਿ ਸਰਕਾਰ ਕੋਲੋਂ ਖੇਤੀ ਲਈ 8 ਘੰਟੇ ਬਿਜਲੀ ਦੀ ਮੰਗ ਕੀਤੀ ਜਾਵੇਗੀ। ਜੇਕਰ ਸਰਕਾਰ ਨੇ ਇਹ ਮੰਗ ਸਵੀਕਾਰ ਨਹੀਂ ਕੀਤੀ ਤਾਂ ਜਿੱਥੇ ਵੀ ਬਿਜਲੀ ਬੰਦ ਹੋਵੇਗੀ, ਉੱਥੇ ਕਿਸਾਨਾਂ ਅਤੇ ਵਰਕਰਾਂ ਵੱਲੋਂ ਬਿਜਲੀ ਅਧਿਕਾਰੀਆਂ ਨੂੰ ਘੇਰਿਆ ਜਾਵੇਗਾ।

ਇਸ ਤੋਂ ਇਲ਼ਾਵਾ ਜੇਕਰ ਕੋਲੀ ਵੀ ਡੀਲਰ ਬਲੈਕ ਵਿਚ ਡੀਏਪੀ ਖਾਦ ਵੇਚੇਗਾ ਤਾਂ ਕਿਸਾਨਾਂ ਵੱਲੋਂ ਧਰਨੇ ਦਿੱਤੇ ਜਾਣਗੇ। ਗੱਲ਼ਬਾਤ ਦੌਰਾਨ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰੇਲ ਰੋਕੋ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਮਾਲ ਗੱਡੀਆਂ ਨੂੰ ਲੰਘਣ ਦੀ ਮਨਜ਼ੂਰੀ ਦੇਣ ਪਰ ਇਸ ਸਬੰਧੀ ਕਿਸਾਨਾਂ ਨੇ ਕੋਈ ਫੈਸਲਾ ਨਹੀਂ ਕੀਤਾ। ਜੇਕਰ 15 ਤਰੀਕ ਦੀ ਮੀਟਿੰਗ ਵਿਚ ਕੋਈ ਫੈਸਲਾ ਹੋ ਜਾਂਦਾ ਹੈ ਤਾਂ ਉਹ ਵੱਖਰੀ ਗੱਲ ਹੈ।

ਉਹਨਾਂ ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਖੇਤੀ ਕਾਨੂੰਨਾਂ ਵਿਰੁੱਧ ਮਤਾ ਪਾਸ ਕਰਨ ਲਈ ਵਿਧਾਨ ਸਭਾ ਦਾ ਇਜਲਾਸ ਸੱਦਿਆ ਜਾਵੇਗਾ। ਇਸ ਲਈ ਸਰਕਾਰ ਨੂੰ ਅਪਣਾ ਵਾਅਦਾ ਨਿਭਾਉਣਾ ਚਾਹੀਦਾ ਹੈ। ਝੰਡਾ ਸਿੰਘ ਨੇ ਅੱਗੇ ਕਿਹਾ ਕਿ 25 ਤਰੀਕ ਨੂੰ ਦੁਸ਼ਹਿਰੇ ਵਾਲੇ ਦਿਨ ਕਿਸਾਨਾਂ ਵੱਲੋਂ ਪੂਰੇ ਪੰਜਾਬ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਵੱਡੇ ਪੁਤਲੇ ਬਣਾ ਕੇ ਸਾੜੇ ਜਾਣਗੇ।

ਇਸ ਦੇ ਲਈ ਸ਼ਹਿਰਾਂ ਤੱਕ ਪਹੁੰਚ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਉਹ ਸਰਕਾਰ ਨੂੰ ਸੰਕੇਤ ਦੇਣਾ ਚਾਹੁੰਦੇ ਹਨ ਕਿ ਜੇਕਰ ਤੁਸੀਂ ਕਿਸਾਨਾਂ ਦੀ ਨਹੀਂ ਸੁਣਦੇ ਤਾਂ ਕਿਸਾਨਾਂ ਦੇ ਸੰਘਰਸ਼ ‘ਚ ਸਾਰੇ ਲੋਕ ਸ਼ਾਮਲ ਹੋਣਗੇ ਤੇ ਸੰਘਰਸ਼ ਹੋਰ ਤਿੱਖਾ ਹੋਵੇਗਾ।

Leave a Reply

Your email address will not be published.