ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਨੇ ਸਰਕਾਰ ਨੂੰ ਦਿੱਤਾ ਜ਼ੋਰਦਾਰ ਝੱਟਕਾ,ਕਰਤਾ ਇਹ ਵੱਡਾ ਐਲਾਨ……

ਇਕ ਪਾਸੇ ਜਿੱਥੇ ਦਿੱਲੀ ਵਿਚ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਹੋਣ ਜਾ ਰਹੀ ਹੈ, ਉਥੇ ਹੀ ਇਸ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਨੇ ਕੇਂਦਰ ਨੂੰ ਜ਼ੋਰ ਦਾ ਝਟਕਾ ਦਿੱਤਾ ਹੈ।

ਕਿਸਾਨਾਂ ਨੇ ਆਪਣਾ ਰੇਲ ਅੰਦੋਲਨ ਤਿੰਨ ਦਿਨ ਹੋਰ ਵਧਾ ਦਿੱਤਾ ਹੈ। ਉਥੇ ਹੀ ਕਿਆਸ ਲਗਾਏ ਜਾ ਰਹੇ ਸਨ ਕਿ ਅੱਜ ਕੇਂਦਰ ਨਾਲ ਮੀਟਿੰਗ ਤੋਂ ਬਾਅਦ ਇਹ ਰੇਲ ਅੰਦੋਲਨ ਖ਼ਤਮ ਹੋ ਜਾਵੇਗਾ ਪਰ ਰੇਲ ਅੰਦੋਲਨ ਖ਼ਤਮ ਹੋਣ ਦੀ ਗੱਲ ਫਿਲਹਾਲ ਅਜੇ ਸਾਹਮਣੇ ਨਹੀਂ ਆ ਰਹੀ ਹੈ। ਹੁਣ ਇਹ ਅੰਦੋਲਨ 17 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ।

ਇਸ ਦੀ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸੈਕਟਰੀ ਸਰਵਸਿੰਗ ਸਰਵਣ ਸਿੰਘ ਪੰਧੇਰ ਨੇ ਦਿੱਤੀ ਹੈ। ਉੁਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ ਪਰ ਇਹ ਅੰਨਦਾਤਾ ਕਰਜ਼ੇ ਵਿਚ ਡੁੱਬਿਆ ਪਿਆ ਹੈ ਅਤੇ ਸਰਕਾਰ ਗ਼ਲਤ ਨੀਤੀਆਂ ਰਾਹੀਂ ਕਿਸਾਨਾਂ ‘ਤੇ ਵਾਧੂ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਰੇਲ ਅੰਦੋਲਨ ਫਿਲਹਾਲ ਜਾਰੀ ਰਹੇਗਾ।

ਕਿਸਾਨਾਂ ਦੇ ਅੰਦੋਲਨ ਨਾਲ ਰੇਲਵੇ ਨੂੰ 80 ਕਰੋੜ ਦਾ ਨੁਕਸਾਨ – ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨਾਂ ਦੇ ਰੇਲ ਰੋਕੋ ਅੰਦੋਲਨ ਨਾਲ ਰੇਲਵੇ ਨੂੰ 80 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਪਿਛਲੇ 20 ਦਿਨਾਂ ਤੋਂ ਟਰੈਕ ‘ਤੇ ਧਰਨਾ ਦੇ ਰਹੇ ਕਿਸਾਨਾਂ ਦਾ ਅੰਦੋਲਨ ਅੰਮ੍ਰਿਤਸਰ, ਗੁਰਦਾਸਪੁਰ ਸਮੇਤ ਕਈ ਜ਼ਿਲ੍ਹਿਆਂ ਵਿਚ ਮੰਗਲਵਾਰ ਵੀ ਜਾਰੀ ਰਿਹਾ। ਅੰਮ੍ਰਿਤਸਰ ਦੇ ਦੇਵੀਦਾਸਪੁਰ ਵਿਚ ਕਿਸਾਨ ਟਰੈਕ ‘ਤੇ ਟ੍ਰੈਕਟਰ ਲੈ ਕੇ ਪਹੁੰਚ ਗਏ। ਉਧਰ, ਲੁਧਿਆਣਾ, ਬਰਨਾਲਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿਚ ਟੋਲ ਪਲਾਜ਼ਾ ‘ਤੇ ਵੀ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ |

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *