ਬਾਸਮਤੀ ਲਗਾਉਣ ਵਾਲੇ ਕਿਸਾਨਾਂ ਨੂੰ ਕੈਪਟਨ ਨੇ ਦਿੱਤੀ ਇਹ ਵੱਡੀ ਖੁਸ਼ਖਬਰੀ ! ਦੇਖੋ ਪੂਰੀ ਖ਼ਬਰ

ਬਾਸਮਤੀ ਲਗਾਉਣ ਵਾਲੇ ਕਿਸਾਨਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇੱਕ ਵੱਡੀ ਖੁਸ਼ਖਬਰੀ ਦੇ ਦਤੀਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਨਵੇਂ ਖੇਤੀ ਕਾਨੂੰਨਾਂ ਦੀਆਂ ਵਿਵਸਥਾਵਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਅਤੇ ਬਾਹਰ ਦੇ ਬਾਸਮਤੀ ਵਪਾਰੀਆਂ ਅਤੇ ਮਿੱਲਰਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਰਾਹ ਪੱਧਰਾ ਕਰ ਦਿੱਤਾ ਹੈ।

ਕੈਪਟਨ ਵੱਲੋਂ ਅੱਜ ਮੰਡੀ ਵਿਕਾਸ ਫ਼ੀਸ (ਐਮ.ਡੀ.ਐੱਫ.) ਅਤੇ ਪੇਂਡੂ ਵਿਕਾਸ ਫ਼ੀਸ (ਆਰ.ਡੀ.ਐੱਫ.) ਦੀਆਂ ਦਰਾਂ ਨੂੰ 2 ਫ਼ੀਸਦੀ ਤੋਂ ਘਟਾ ਕੇ ਇਕ ਫ਼ੀਸਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇੱਕ ਸਰਕਾਰੀ ਦੇ ਦੱਸਣ ਦੇ ਅਨੁਸਾਰ ਕੈਪਟਨ ਸਰਕਾਰ ਦਾ ਇਹ ਕਦਮ ਕੌਮਾਂਤਰੀ ਮਾਰਕੀਟ ‘ਚ ਪੰਜਾਬ ਦੀ ਬਾਸਮਤੀ ਨੂੰ ਮੁਕਾਬਲੇ ‘ਚ ਰੱਖਣ ਲਈ ਸਹਾਈ ਹੋਣ ਦੇ ਨਾਲ ਨਾਲ ਬਾਸਮਤੀ ਵਪਾਰੀਆਂ ਅਤੇ ਮਿੱਲਰਾਂ ਨੂੰ 100 ਕਰੋੜ ਦੀ ਰਾਹਤ ਵੀ ਮੁਹੱਈਆ ਕਰਵਾਏਗਾ।

ਹਾਲਾਂਕਿ ਇਸ ਤਬਦੀਲੀ ਲਈ ਇੱਕ ਸ਼ਰਤ ਵੀ ਰੱਖੀ ਗਈ ਹੈ। ਇਹ ਸ਼ਰਤ ਹੈ ਕਿ ਕਿਸੇ ਵੀ ਝੋਨੇ/ਚਾਵਲ ਡੀਲਰ/ਮਿੱਲ ਮਾਲਕ/ਵਪਾਰੀ ਨੂੰ ਸੂਬੇ ਤੋਂ ਬਾਸਮਤੀ ਝੋਨਾ/ਚਾਵਲ ਹੋਰ ਮੁਲਕਾਂ ‘ਚ ਬਰਾਮਦ ਕਰਨ ਲਈ ਕਿਸੇ ਫ਼ੀਸ ਦੀ ਵਾਪਸੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਐਲਾਨ ਪੰਜਾਬ ਮੰਡੀ ਬੋਰਡ ਦੇ ਪ੍ਰਸਤਾਵ ‘ਤੇ ਗ਼ੌਰ ਕਰਦਿਆਂ ਹੋਇਆ ਕੀਤਾ ਗਿਆ ਹੈ।ਮੰਡੀ ਬੋਰਡ ਵੱਲੋਂ ਇਹ ਪ੍ਰਸਤਾਵ ਪੰਜਾਬ ਰਾਈਸ ਮਿੱਲਰਜ਼ ਐਾਡ ਐਕਸਪੋਰਟਰਜ਼ ਐਸੋਸੀਏਸ਼ਨ ਅਤੇ ਪੰਜਾਬ ਬਾਸਮਤੀ ਰਾਈਸ ਮਿੱਲਰਜ਼ ਐਾਡ ਐਕਸਪੋਰਟਰਜ਼ ਐਸੋਸੀਏਸ਼ਨ ਵੱਲੋਂ ਪ੍ਰਾਪਤ ਹੋਈਆਂ ਅਰਜ਼ੀਆਂ ਦਾ ਵਿਸਥਾਰ ‘ਚ ਘੋਖ ਕਰਨ ਤੋਂ ਬਾਅਦ ਤਿਆਰ ਕੀਤਾ ਗਿਆ ਹੈ। ਕੈਪਟਨ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ ਕਿਉਂਕਿ ਪੰਜਾਬ ਦੀ ਬਾਸਮਤੀ ਮੁਕਾਬਲੇ ਵਿਚ ਰਹਿਣ ਨਾਲ ਕਿਸਾਨਾਂ ਨੂੰ ਚੰਗੇ ਭਾਅ ਮਿਲਣਗੇ।

Leave a Reply

Your email address will not be published.