ਦੇਸ਼ ਭਰ ‘ਚ ਇਕ ਲੰਬੀ ਬਾਰਿਸ਼ ਦੇ ਬਾਅਦ ਥੋੜ੍ਹੀ ਰਾਹਤ ਤਾਂ ਮਿਲੀ ਹੈ, ਪਰ ਅਜੇ ਵੀ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਕੁਝ ਦਿਨਾਂ ਦਾ ਮੌਸਮੀ ਬੁਲੇਟਿਨ ਜਾਰੀ ਕੀਤਾ ਹੈ, ਜਿਸ ‘ਚ ਦੇਸ਼ ਦੇ ਕਈ ਸੂਬਿਆਂ ‘ਚ ਬਾਰਿਸ਼ ਹੋਣ ਦੀ ਉਮੀਦ ਪ੍ਰਗਟਾਈ ਹੈ। ਤੁਹਾਨੂੰ ਦੱਸ ਦਈਏ ਕਿ ਹਰ ਦਿਨ ਦੇ ਨਾਲ ਮੌਸਮ ਵਿਭਾਗ ਕਈ ਜ਼ਿਲ੍ਹਿਆਂ ਦੇ ਨਾਮ ਸਾਂਝਾ ਕਰਦੇ ਹੋਏ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ।
ਫ਼ਿਲਹਾਲ ਕਈ ਸੂਬਿਆਂ ‘ਚ ਹੜ੍ਹ ਆ ਚੁੱਕਾ ਹੈ ਤੇ ਕਈ ਥਾਵਾਂ ‘ਤੇ ਲਗਾਤਾਰ ਹੋਈ ਬਾਰਿਸ਼ ਦੇ ਕਾਰਨ ਪਾਣੀ ਭਰ ਗਿਆ ਹੈ। ਦੇਸ਼ ‘ਚ ਥਾਂ-ਥਾਂ ‘ਤੇ ਪਾਣੀ ਭਰਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ ਤੇ ਇਸ ਦੇ ਨਾਲ ਹੀ ਸਰਕਾਰੀ ਦਾਵਿਆਂ ਦੀ ਵੀ ਪੋਲ ਖੋਲ੍ਹੀ।ਇਸ ਦੇ ਇਲਾਵਾ IMD ਨੇ ਅੱਜ ਪੰਜਾਬ, ਰਾਜਸਥਾਨ, ਬਿਹਾਰ, ਓਡੀਸ਼ਾ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਮਨੀਪੁਰ, ਮਿਜੋਰਮ ਤੇ ਤ੍ਰਿਪੁਰਾ ਰਾਇਲਸੀਮਾ ਤੇ ਕਰਨਾਟਕ, ਤਾਮਿਲਨਾਡੂ, ਕੇਰਲ ਆਦਿ ਵੱਖ-ਵੱਖ ਥਾਵਾਂ ‘ਤੇ ਬਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ।
ਆਉਣ ਵਾਲੇ ਦਿਨਾਂ ‘ਚ ਓਡੀਸ਼ਾਂ, ਜੰਮੂ ਤੇ ਕਸ਼ਮੀਰ, ਲੱਦਾਖ, ਗਿਲਗਿਤ-ਬਾਲਿਟਸਤਾਨ, ਮੁਜਫਰਾਬਾਦ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਾਰਿਆਣਾ, ਚੰਡੀਗੜ੍ਹ ਤੇ ਦਿੱਲੀ ਉੱਤਰ ਪ੍ਰਦੇਸ਼ ‘ਚ ਵੀ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ। ਦੱਸ ਦਈਏ ਕਿ 24 ਘੰਟਿਆਂ ਦੌਰਾਨ ਰਾਜਸਥਾਨ, ਗੁਜਰਾਤ ਤੇ ਕੋਂਕਣ ਦੇ ਪਿੰਡਾਂ ਦੇ ਪੱਛਮੀ ਹਿੱਸਿਆਂ ‘ਚ ਭਾਰੀ ਬਾਰਿਸ਼ ਦਰਜ ਕੀਤੀ ਗਈ ਹੈ।
ਜੰਮੂ-ਕਸ਼ਮੀਰ, ਗਿਲਗਿਤ ਬਾਲਟਿਸਤਾਨ, ਮੁਜਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਤੇ ਉੱਤਰੀ ਭਾਗਾਂ, ਦੱਖਣੀ ਭਾਰਤ ‘ਚ ਕਰਨਾਟਕ, ਤਾਮਿਲਨਾਡੂ ਅੰਡਮਾਨ ਤੇ ਨਿਕੋਬਾਰ ਆਦਿ ਕਈ ਹਿੱਸਿਆਂ ‘ਚ ਵੀ ਹਲਕੀ ਬਾਰਿਸ਼ ਦਰਜ ਕੀਤੀ ਗਈ ਹੈ|
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਦਿੱਤੀ ਜਾਵੇਗੀ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇਗੀ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ |