ਸਾਵਧਾਨ, ਇਸ ਗਲਤੀ ਕਾਰਨ ਕਿਸਾਨਾਂ ‘ਤੇ ਹੋ ਰਿਹਾ ਕੇਸ ਦਰਜ, ਤੁਸੀਂ ਨਾ ਕਰ ਬੈਠਿਓ ਇਹ ਗਲਤੀ-ਦੇਖੋ ਪੂਰੀ ਖ਼ਬਰ

ਸੂਬੇ ਵਿੱਚ ਹਰ ਵਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸੰਭਾਲ ਦਾ ਮੁੱਦਾ ਭਖ ਜਾਂਦਾ ਹੈ ਅਤੇ ਇਸਦਾ ਕੋਈ ਪੱਕਾ ਹੱਲ ਨਾ ਹੋਣ ਅਤੇ ਮਹਿੰਗੇ ਖੇਤੀ ਸੰਦ ਨਾ ਖਰੀਦ ਸਕਣ ਕਾਰਨ ਬਹੁਤੇ ਛੋਟੇ ਕਿਸਾਨ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ। ਪਰ ਸਰਕਾਰ ਵੱਲੋਂ ਹਰ ਵਾਰ ਕਿਸਾਨਾਂ ਨੂੰ ਸਖਤ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ ਕਿ ਪਰਾਲੀ ਨੂੰ ਅੱਗ ਲਾਉਣ ‘ਤੇ ਕਿਸਾਨਾਂ ਤੇ ਕੇਸ ਵੀ ਦਰਜ ਕੀਤਾ ਜਾ ਸਕਦਾ ਹੈ।

ਤਾਜ਼ਾ ਮਾਮਲਾ ਮੋਹਾਲੀ ਦਾ ਹੈ ਜਿਥੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰਾਲੀ ਨੂੰ ਅੱਗ ਲਾਉਣ ‘ਤੇ ਪਾਬੰਦੀ ਲਗਾਉਣ ਦੇ ਬਾਵਜੂਦ ਵੀ ਕੁਝ ਕਿਸਾਨਾਂ ਵਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ। ਜ਼ੀਰਕਪੁਰ ਪੁਲਿਸ ਵੱਲੋਂ ਨੇ ਪਰਾਲੀ ਨੂੰ ਅੱਗ ਲਗਾਉਣ ਵਾਲੇ 6 ਕਿਸਾਨਾਂ ਵਿਰੁਧ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ‘ਤੇ ਕੇਸ ਵੀ ਦਰਜ ਕੀਤੇ ਗਏ ਹਨ।

ਹਾਲਾਂਕਿ ਇਸ ਸਬੰਧੀ ਗੱਲਬਾਤ ਦੌਰਾਨ ਥਾਣੇਦਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਕਿਸੇ ਕਥਿਤ ਦੋਸ਼ੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਸਰਕਾਰ ਵੱਲੋਂ 15 ਦਸੰਬਰ ਤੱਕ ਪਰਾਲੀ ਨਾ ਸਾੜਨ ਦੇ ਹੁਕਮ ਲਾਗੂ ਕੀਤੇ ਗਏ ਹਨ।

ਇਸਦਾ ਵੱਡਾ ਕਾਰਨ ਹਵਾ ਵਿਚ ਪ੍ਰਦੂਸ਼ਣ ਫੈਲਣਾ ਹੈ ਅਤੇ ਨਾਲ ਹੀ ਅੱਗ ਲਗਾਉਣ ਨਾਲ ਜਮੀਨ ਵਿਚਲੇ ਜੀਵਕ ਮਾਦਾ (ਮੱਲੜ) ਜੋ ਕਿ ਜਮੀਨ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ, ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ।

ਕਿਸਾਨਾਂ ਨੂੰ ਸਖਤ ਆਦੇਸ਼ ਦਿੱਤੇ ਗਏ ਹਨ ਕਿ ਇਨ੍ਹਾਂ ਹੁਕਮਾਂ ਦੀ ਅਣਦੇਖੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਸਾਵਧਾਨ ਰਹਿਣ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ। ਨਹੀਂ ਤਾਂ ਕਿਸਾਨਾਂ ਲਈ ਕਈ ਮੁਸ਼ਕਿਲਾਂ ਖੜੀਆਂ ਹੋ ਸਕਦੀਆਂ ਹਨ।

Leave a Reply

Your email address will not be published.