ਮਾਲ ਗੱਡੀਆਂ ਰੋਕਣ ਤੇ ਕਿਸਾਨਾਂ ਨੇ ਮੋਦੀ ਨੂੰ ਦਿੱਤੀ ਇਹ ਵੱਡੀ ਚੇਤਾਵਨੀਂ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਬਰਨਾਲਾ ਦੇ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਪੱਕਾ ਮੋਰਚਾ 26ਵੇਂ ਦਿਨ ਵੀ ਜਾਰੀ ਰਿਹਾ। ਕੇਂਦਰ ਸਰਕਾਰ ਵਲੋਂ ਮਾਲ ਗੱਡੀਆਂ ਰੋਕੇ ਜਾਣ ’ਤੇ ਕਿਸਾਨਾਂ ’ਚ ਸਰਕਾਰ ਪ੍ਰਤੀ ਰੋਸ ਹੋਰ ਵਧ ਗਿਆ ਹੈ।

ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਗੁਰਦੇਵ ਸਿੰਘ ਮਾਂਗੇਵਾਲ ਅਤੇ ਬਲਵੰਤ ਸਿੰਘ ਉਪਲੀ ਨੇ ਦੱਸਿਆ ਕਿ ਖੇਤੀ ਕਾਨੂੰਨ ਦੇ ਵਿਰੋਧ ’ਚ ਲਗਾਤਾਰ ਉਹਨਾਂ ਦਾ ਸੰਘਰਸ਼ ਜਾਰੀ ਹੈ। ਕਿਸਾਨਾਂ ਇਹਨਾਂ ਕਾਨੂੰਨਾਂ ਦੇ ਵਿਰੋਧ ’ਚ ਆਰ ਪਾਰ ਦੀ ਲੜਾਈ ਲਈ ਘਰਾਂ ਤੋਂ ਬਾਹਰ ਨਿਕਲੇ ਹੋਏ ਹਨ।

ਕੇਂਦਰ ਸਰਕਾਰ ਨੇ ਭਾਵੇਂ ਮਾਲ ਗੱਡੀਆਂ ਵੀ ਰੋਕ ਦਿੱਤੀਆਂ ਹਨ ਅਤੇ ਮੁਸਾਫ਼ਿਰ ਗੱਡੀਆਂ ਚਲਾਉਣ ਦੀ ਗੱਲ ਆਖੀ ਹੈ। ਪਰ ਕਿਸਾਨ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਪਹਿਲਾਂ ਕੈਪਟਨ ਸਰਕਾਰ ਨੇ ਕਿਸਾਨਾਂ ਦੇ ਦਬਾਅ ਕਾਰਨ ਹੀ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਵਿਧਾਨ ਸਭਾ ਸ਼ੈਸ਼ਨ ਬੁਲਾ ਕੇ ਬਿੱਲ ਪਾਸ ਕੀਤੇ ਹਨ।

ਹੁਣ ਮੋਦੀ ਹਕੂਮਤ ਨੂੰ ਵੀ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਣਾ ਪਵੇਗਾ। 27 ਅਕਤੂਬਰ ਨੂੰ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਕੇਂਦਰ ਸਰਕਾਰ ਜਿਨੀ ਧੱਕੇਸ਼ਾਹੀ ਕਰੇਗੀ, ਉਹਨਾਂ ਹੀ ਸੰਘਰਸ਼ ਤੇਜ਼ ਅਤੇ ਤਿੱਖਾ ਹੋਵੇਗਾ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *