ਕਿਸਾਨਾਂ ਵਾਸਤੇ ਵੱਡੀ ਖੁਸ਼ਖਬਰੀ, ਹੁਣ ਇਸ ਕੀਮਤ ਤੋਂ ਘੱਟ ਨਹੀਂ ਵਿਕੇਗੀ ਸਬਜ਼ੀ-ਦੇਖੋ ਪੂਰੀ ਖ਼ਬਰ

ਲਗਾਤਾਰ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਰਾਹਤ ਦੇਣ ਲਈ ਸਰਕਾਰ ਨੇ ਇੱਕ ਵੱਡੀ ਖੁਸ਼ਖਬਰੀ ਦੇ ਦਿੱਤੀ ਹੈ। ਇਸਦਾ ਸਭਤੋਂ ਵੱਡਾ ਫਾਇਦਾ ਸਬਜ਼ੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਹੋਵੇਗਾ। ਦਰਅਸਲ ਤੁਹਾਨੂੰ ਦੱਸ ਦੇਈਏ ਕਿ ਕੇਰਲਾ ਸਰਕਾਰ ਵੱਲੋਂ ਇੱਕ ਵੱਡਾ ਫੈਸਲਾ ਲੈਂਦਿਆਂ ਸਬਜ਼ੀਆਂ ਦਾ ਵੀ ਘੱਟੋ ਘੱਟ ਸਮਰਥਨ ਮੁੱਲ ਤੈਅ ਕਰ ਦਿੱਤਾ ਹੈ।

ਇਸ ਸਬੰਧੀ ਕੇਰਲਾ ਦੇ ਮੁੱਖ ਮੰਤਰੀ ਪੀ. ਵਿਜਯਨ ਦਾ ਕਹਿਣਾ ਹੈ ਕਿ ਕੇਰਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆਹੈ, ਜਿਥੇ ਕਿਸਾਨਾਂ ਨੂੰ ਸਬਜ਼ੀਆਂ ਦਾ ਵੀ MSP ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਹ ਭਾਅ ਸਬਜ਼ੀ ਉਤਪਾਦਨ ਲਾਗਤ ਤੋਂ 20 ਪ੍ਰਤੀਸ਼ਤ ਵੱਧ ਹੋਵੇਗਾ।

ਖਾਸ ਗੱਲ ਇਹ ਹੈ ਕਿ ਭਾਵੇਂ ਬਾਜ਼ਾਰ ਵਿੱਚ ਸਬਜ਼ੀਆਂ ਦੀ ਕੀਮਤ ਤੈਅ ਮੁੱਲ ਤੋਂ ਹੇਠਾਂ ਚਲੀ ਜਾਵੇ, ਪਰ ਫਿਰ ਵੀ ਕਿਸਾਨਾਂ ਤੋਂ ਸਬਜ਼ੀਆਂ ਘੱਟੋ ਘੱਟ ਭਾਅ ’ਤੇ ਹੀ ਖਰੀਦੀਆਂ ਜਾਣਗੀਆਂ। ਸਰਕਾਰ ਦੇ ਇਸ ਐਲਾਨ ਤੋਂ ਬਾਅਦ ਕੇਰਲਾ ਦਾ ਸਬਜ਼ੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ ਅਤੇ ਉਨ੍ਹਾਂ ਨੂੰ ਹੁਣ ਘੱਟ ਕੀਮਤ ‘ਤੇ ਸਬਜ਼ੀਆਂ ਵੇਚਣ ਲਈ ਮਜਬੂਰ ਨਹੀਂ ਹੋਣਾ ਪਵੇਗਾ।

ਕੇਰਲਾ ਦੇ ਮੁੱਖ ਮੰਤਰੀ ਵੱਲੋਂ ਇਸ ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਕਿਹਾ ਗਿਆ ਕਿ ਸਬਜ਼ੀਆਂ ਦੀਆਂ 16 ਕਿਸਮਾਂ ਇਸ ਦੇ ਦਾਇਰੇ ਵਿੱਚ ਆਉਣਗੀਆਂ ਅਤੇ ਇਹ ਯੋਜਨਾ ਕੇਰਲ ਦੇ ਸਥਾਪਨਾ ਦਿਵਸ 1 ਨਵੰਬਰ ਤੋਂ ਲਾਗੂ ਹੋਵੇਗੀ। ਉਨ੍ਹਾਂ ਕਿਹਾ, “ ਕੇਰਲਾ ਦੇਸ਼ ਵਿਚ ਇਹ ਰਾਜ ਹੈ ਜਿਥੇ ਸਬਜ਼ੀਆਂ ਲਈ ਘੱਟੋ ਘੱਟ ਕੀਮਤ ਤੈਅ ਕੀਤੀ ਗਈ ਹੈ। ਇਹ ਕਿਸਾਨਾਂ ਨੂੰ ਰਾਹਤ ਦੇ ਨਾਲ ਨਾਲ ਸਹਾਇਤਾ ਵੀ ਦੇਵੇਗੀ।”

 

 

Leave a Reply

Your email address will not be published.