ਹੁਣੇ ਹੁਣੇ ਪੰਜਾਬੀ ਕਲਾਕਰਾਂ ਨੇ ਕੈਪਟਨ ਨਾਲ ਮਿਲ ਕੇ ਕਿਸਾਨਾਂ ਦੇ ਹੱਕ ਚ’ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬੀ ਫ਼ਿਲਮ ਇੰਡਸਟਰੀ ਨੇ ਕਿਸਾਨਾਂ ਦੇ ਅਧਿਕਾਰਾਂ ਲਈ ਲੜਨ ਦਾ ਐਲਾਨ ਕੀਤਾ ਹੈ। ਪੰਜਾਬੀ ਫ਼ਿਲਮ ਇੰਡਸਟਰੀ ਨਾਲ ਜੁੜੇ ਕਲਾਕਾਰਾਂ ਨੇ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਨਾਲ ਇਸ ਸਬੰਧ ਵਿਚ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਮੁਲਾਕਾਤ ਕੀਤੀ।

ਇਸ ਮੌਕੇ ਕੈਬਿਨਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸੰਧੂ, ਮੁੱਖ ਮੰਤਰੀ ਦੇ ਦੋਹਤੇ ਨਿਰਵਾਣ ਸਿੰਘ ਅਤੇ ਹੋਰ ਮੌਜੂਦ ਸਨ। ਕੈਪਟਨ ਅਮਰਿੰਦਰ ਨੇ ਪੰਜਾਬੀ ਕਲਾਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਵਿਰੋਧੀ ਕਾਨੂੰਨ ਪਾਸ ਕਰਕੇ ਕਿਸਾਨਾਂ ਅਤੇ ਪੰਜਾਬ ਨੂੰ ਬਰਬਾਦੀ ਦੇ ਰਸਤੇ ‘ਤੇ ਧੱਕਣ ਦੀ ਕੋਸ਼ਿਸ਼ ਕੀਤੀ। ਜੇਕਰ ਕੇਂਦਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਲਾਗੂ ਕਰ ਦਿੰਦਾ ਹੈ ਤਾਂ ਇਸ ਨਾਲ ਕਾਰਪੋਰੇਟ ਸੈਕਟਰ ਦੇ ਹੱਥੋਂ ਕਿਸਾਨਾਂ ਦਾ ਸੋਸ਼ਣ ਹੋਵੇਗਾ।

ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ‘ਚ ਕਿਸਾਨ ਅੰਦੋਲਨ ਦੇ ਰਸਤੇ ‘ਤੇ ਹਨ ਅਤੇ ਪੰਜਾਬ ਸਰਕਾਰ ਨੇ ਵਿਧਾਨ ਸਭਾ ‘ਚ ਕੇਂਦਰੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੋਧ ਬਿੱਲਾਂ ਨੂੰ ਪਾਸ ਕੀਤਾ ਹੈ। ਹੁਣ ਵੇਖਣਾ ਇਹ ਹੈ ਕਿ ਇਨ੍ਹਾਂ ਬਿੱਲਾਂ ਨੂੰ ਰਾਜਪਾਲ ਅਤੇ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੀ ਹੈ ਜਾਂ ਨਹੀਂ।

ਉਨ੍ਹਾਂ ਕਿਹਾ ਕਿ ਪੰਜਾਬੀ ਫ਼ਿਲਮ ਇੰਡਸਟਰੀ ਜਿਸ ਤਰ੍ਹਾਂ ਕਿਸਾਨਾਂ ਦੀ ਹਮਾਇਤ ਵਿਚ ਅੱਗੇ ਆਈ ਹੈ, ਉਸ ਨਾਲ ਪੰਜਾਬੀ ਏਕਤਾ ਨੂੰ ਹੱਲਾਸ਼ੇਰੀ ਮਿਲੀ ਹੈ। ਜੇਕਰ ਇਸੇ ਤਰ੍ਹਾਂ ਪੰਜਾਬੀ ਇੱਕਜੁਟ ਰਹਿੰਦੇ ਹਨ ਤਾਂ ਉਸ ਨਾਲ ਕੇਂਦਰ ਸਰਕਾਰ ‘ਤੇ ਦਬਾਅ ਬਣਾਉਣ ਵਿਚ ਮਦਦ ਮਿਲੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *