ਹੁਣੇ ਹੁਣੇ ਕਿਸਾਨਾਂ ਨੇ ਪਰਾਲੀ ਸਾੜਨ ਬਾਰੇ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਪੰਜਾਬ ਵਿੱਚ ਝੋਨੇ ਦੀ ਪਰਾਲੀ ਦੇ ਮੁੱਦੇ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਇੱਕ ਆਰਡੀਨੈਂਸ ਬਣਾਇਆ ਗਿਆ ਹੈ। ਜਿਸ ਨੂੰ ਦੇਸ਼ ਦੇ ਰਾਸ਼ਟਰਪਤੀ ਵਲੋਂ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਆਰਡੀਨੈਂਸ ਨੂੰ ਸੁਪਰੀਮ ਕੋਰਟ ਕੋਲ ਕੇਂਦਰ ਸਰਕਾਰ ਨੇ ਪੇਸ਼ ਕੀਤਾ ਹੈ।ਆਰਡੀਨੈਂਸ ਅਨੁਸਾਰ ਜੇਕਰ ਕੋਈ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਜਾਂ ਉਦਯੋਗਪਤੀ ਪ੍ਰਦੂਸ਼ਣ ਫ਼ੈਲਾਵੇਗਾ ਤਾਂ ਉਸ ਨੂੰ 1 ਕਰੋੜ ਰੁਪਏ ਜ਼ੁਰਮਾਨਾ ਅਤੇ 5 ਸਾਲ ਦੀ ਸਜ਼ਾ ਤੈਅ ਕੀਤੀ ਗਈ ਹੈ।

ਭਾਵੇਂ ਕਿ ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਬਣਾ ਦਿੱਤਾ ਹੈ ਪਰ ਨਾਭਾ ਸ਼ਹਿਰ ਦੇ ਕਿਸਾਨ ਇਸ ਆਰਡੀਨੈਂਸ ਨੂੰ ਨਹੀਂ ਮੰਨਦੇ ਅਤੇ ਸ਼ਰੇਆਮ ਕਿਸਾਨ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾ ਰਹੇ ਹਨ। ਕਿਸਾਨਾਂ ਨੇ ਮੋਦੀ ਸਰਕਾਰ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ ਕਿ ਭਾਵੇਂ 1 ਕਰੋੜ ਦੀ ਬਜਾਏ 10 ਕਰੋੜ ਰੁਪਏ ਜੁਰਮਾਨਾ ਰੱਖ ਦੇਣ ਪਰ ਕਿਸਾਨ ਪਹਿਲਾਂ ਦੀ ਤਰ੍ਹਾਂ ਹੀ ਪਰਾਲੀ ਨੂੰ ਅੱਗ ਲਗਾਉਣਗੇ ਕਿਉਂਕਿ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਅਜੇ ਤੱਕ ਸੰਦ ਮੁਹੱਈਆ ਨਹੀਂ ਕਰਵਾਏ ਗਏ ਕਿਸਾਨ ਕਰਨ ਤੇ ਕੀ ਕਰਨ।

ਵਧ ਰਹੇ ਪ੍ਰਦੂਸ਼ਣ ਨੂੰ ਵੇਖਦਿਆਂ ਕੇਂਦਰ ਸਰਕਾਰ ਵੱਲੋਂ ਸਖ਼ਤ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਸੋਚਣ ਲਈ ਭਾਵੇਂ ਮਜਬੂਰ ਕਰ ਦਿੱਤਾ ਹੈ ਪਰ ਕਿਸਾਨ ਕੇਂਦਰ ਸਰਕਾਰ ਦੇ ਫਰਮਾਨ ਨੂੰ ਮੰਨਣ ਲਈ ਤਿਆਰ ਨਹੀਂ। ਜਿਸ ਦੀ ਸਾਫ਼ ਉਧਾਰਨ ਵੇਖਣ ਨੂੰ ਮਿਲ ਰਹੀ ਹੈ ਨਾਭਾ ਵਿਖੇ ਜਿੱਥੇ ਖੇਤਾਂ ਵਿਚ ਕਿਸਾਨ ਸ਼ਰੇਆਮ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਿਚ ਕਿਸੇ ਵੀ ਤਰ੍ਹਾਂ ਦਾ ਡਰ ਭੈਅ ਨਹੀਂ ਮੰਨਦੇl

ਇਸ ਮੌਕੇ ਉਤੇ ਕਿਸਾਨ ਆਗੂ ਜਾਤੀ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਾਡੀ ਪਰਾਲੀ ਦਾ ਧੂੰਆਂ ਦਿੱਲੀ ਵਿਚ ਦਿੱਸ ਰਿਹਾ ਹੈ ਕਿ ਉਹ ਪਰਦੂਸ਼ਣ ਫੈਲਾ ਰਿਹਾ ਹੈ। ਜਦੋਂ ਕਿ ਦਿੱਲੀ ਵਿੱਚ ਕੈਮੀਕਲ ਫੈਕਟਰੀਆਂ ਦਾ ਧੂੰਆਂ ਕਿੱਥੇ ਜਾਂਦਾ ਹੈ, ਮੋਦੀ ਨੂੰ ਇਹ ਨਹੀਂ ਪਤਾ।

ਸਰਕਾਰਾਂ ਕਿਸਾਨਾਂ ਨੂੰ ਪਰਾਲੀ ਇਕੱਠਾ ਕਰਨ ਲਈ ਸੰਦ ਮੁਹੱਈਆ ਨਹੀਂ ਕਰਵਾ ਰਹੀ ਹੈ ਅਤੇ ਕਿਸਾਨ ਮਹਿੰਗੇ ਭਾਅ ਦੇ ਸੰਦ ਕਿੱਥੋਂ ਲਿਆਉਣ ਜਾਂ ਫਿਰ ਸਰਕਾਰ 2500 ਏਕੜ ਦੇ ਹਿਸਾਬ ਨਾਲ ਕਿਸਾਨਾਂ ਨੂੰ ਮੁਆਵਜ਼ਾ ਦੇਵੇ ਤਾਂ ਹੀ ਕਿਸਾਨ ਪਰਾਲੀ ਨੂੰ ਅੱਗ ਲਾਉਣਾ ਬੰਦ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਮੋਦੀ ਦੇ ਹੁਕਮਾਂ ਨੂੰ ਨਹੀਂ ਮੰਨਦੇ ਕਿਉਂਕਿ ਪੰਜਾਬ ਦਾ ਸਾਰਾ ਕਿਸਾਨ ਇਕਜੁਟ ਹੈ।

Leave a Reply

Your email address will not be published. Required fields are marked *