ਖੇਤੀ ਬਿੱਲਾਂ ਦੇ ਵਿਰੋਧ ਦੌਰਾਨ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੇ ਦਿੱਤਾ ਵੱਡਾ ਆਫ਼ਰ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਅਤੇ ਕਿਸਾਨਾਂ ‘ਚ ਚੱਲ ਰਹੇ ਰੇੜਕੇ ਵਿਚਕਾਰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਸਾਨਾਂ ਨੂੰ ਮੀਟਿੰਗ ਦਾ ਆਫਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਜੇਕਰ ਕਿਸਾਨ ਉਨ੍ਹਾਂ ਨੂੰ ਮਿਲਣਾ ਚਾਹੁੰਦੇ ਹਨ ਤਾਂ ਉਹ ਅੱਧੀ ਰਾਤ ਨੂੰ ਵੀ ਉਨ੍ਹਾਂ ਨੂੰ ਮਿਲਣ ਲਈ ਤਿਆਰ ਹਨ।

ਇਕ ਪੰਜਾਬੀ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਿਆਰ ਹਨ ਪਰ ਸੂਬਾ ਸਰਕਾਰ ਕੇਂਦਰ ਦੇ ਬਣਾਏ ਕਾਨੂੰਨ ਨੂੰ ਰੱਦ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਦਿੱਕਤ ਸੀ ਤਾਂ ਉਹ ਕੇਂਦਰ ਨੂੰ ਸੁਝਾਅ ਦੇ ਸਕਦੀ ਸੀ ਪਰ ਉਨ੍ਹਾਂ ਨੇ ਕੇਂਦਰ ਨੂੰ ਕੋਈ ਸੁਝਾਅ ਨਹੀਂ ਭੇਜਿਆ, ਸਗੋਂ ਕਿਸਾਨੀ ਵਿਰੋਧ ਨੂੰ ਹਵਾ ਦਿੱਤੀ।

ਉਨ੍ਹਾਂ ਕਿਹਾ ਕਿ ਕਿਸਾਨ ਉਨ੍ਹਾਂ ਨਾਲ ਗੱਲ ਕਰਨ ਪਰ ਇਸ ਮਾਮਲੇ ‘ਤੇ ਸਿਆਸਤ ਤੋਂ ਬਚਿਆ ਜਾਵੇ। ਉੱਧਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਵੀ ਖੇਤੀ ਮੰਤਰੀ ਦੇ ਆਫਰ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਖੇਤੀਬਾੜੀ ਮੰਤਰੀ ਬੁਲਾਉਣਗੇ ਤਾਂ ਉਹ ਜ਼ਰੂਰ ਜਾਣਗੇ। ਹੁਣ ਦੇਖਣਾ ਹੋਵੇਗਾ ਕਿ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੁਲਾਕਾਤ ਕਦੋਂ ਹੋਵੇਗੀ। ਹਾਲਾਂਕਿ ਕਿਸਾਨ ਜੱਥੇਬੰਦੀਆਂ ਨੂੰ ਪਹਿਲਾਂ ਵੀ ਮਿਲਣ ਦਾ ਸੱਦਾ ਭੇਜਿਆ ਗਿਆ ਸੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *