ਦਿੱਲੀ ਸੰਘਰਸ਼ ਬਾਰੇ ਕਿਸਾਨਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਦੇ ਚਲਦਿਆਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵੱਲੋਂ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ਉਤੇ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸ਼ਾਮਲ ਹੋਏ।26 ਅਤੇ 27 ਨਵੰਬਰ ਨੂੰ ਦਿੱਲੀ ਦੇ ਘਿਰਾਓ ਸਬੰਧੀ ਜ਼ਿਲ੍ਹਾ ਪੱਧਰ ਦੇ ਕਿਸਾਨ ਆਗੂਆਂ ਅਤੇ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਇਸ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਹਰਮੀਤ ਕਾਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਖੇਤੀ ਕਾਨੂੰਨਾਂ ਸਬੰਧੀ ਦੋ ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਇਨ੍ਹਾਂ ਮੀਟਿੰਗਾਂ ਵਿੱਚ ਕੋਈ ਵੀ ਨਤੀਜਾ ਨਹੀਂ ਨਿਕਲਿਆ, ਜਿਸ ਕਰਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੇ ਦਿੱਤੇ ਗਏ ਸੱਦੇ ਅਨੁਸਾਰ 26 ਅਤੇ 27 ਨਵੰਬਰ ਨੂੰ ਦਿੱਲੀ ਘੇਰਨ ਦੀ ਤਿਆਰੀ ਜਾਰੀ ਹੈ।

ਸੂਬਾ ਪ੍ਰਧਾਨ ਨੇ ਕਿਹਾ ਕਿ ਦਿੱਲੀ ਚੱਲਣ ਸਬੰਧੀ ਉਨ੍ਹਾਂ ਦੀ ਜਥੇਬੰਦੀ ਵੱਲੋਂ ਬੀਤੇ ਕੱਲ੍ਹ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਕਿਸਾਨ ਆਗੂਆਂ ਦੀਆਂ ਦਿੱਲੀ ਸੰਬੰਧੀ ਤਿਆਰੀਆਂ ਅਤੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨ ਵੱਡੀ ਗਿਣਤੀ ਵਿੱਚ ਆਪਣੇ ਟਰੈਕਟਰ ਟਰਾਲੀਆਂ ਅਤੇ ਹੋਰ ਸਾਧਨਾਂ ਰਾਹੀਂ ਦਿੱਲੀ ਵਿਚ ਪੂਰੇ ਇੱਕ ਮਹੀਨੇ ਦਾ ਰਾਸ਼ਨ ਲੈ ਕੇ ਜਾਣਗੇ ਅਤੇ ਜਿੱਤ ਕੇ ਹੀ ਵਾਪਸ ਮੁੜਨਗੇ।

ਉਨ੍ਹਾਂ ਕਿਹਾ ਕਿ 13 ਨਵੰਬਰ ਦੀ ਮੀਟਿੰਗ ਵਿੱਚ ਕੇਂਦਰ ਸਰਕਾਰ ਨੇ 21 ਨਵੰਬਰ ਨੂੰ ਮੁੜ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਨ ਦੀ ਗੱਲ ਆਖੀ ਸੀ, ਪਰ ਅਜੇ ਤੱਕ ਉਨ੍ਹਾਂ ਨੂੰ ਕੋਈ ਸੱਦਾ ਨਹੀਂ ਆਇਆ ਹੈ। ਜਿਸ ਕਰਕੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਦੁਬਾਰਾ ਮੀਟਿੰਗ ਕਰ ਰਹੀਆਂ ਹਨ। ਜਿਸ ਵਿਚ “ਦਿੱਲੀ ਚੱਲੋ ” ਅਤੇ ਕੇਂਦਰ ਸਰਕਾਰ ਨਾਲ ਹੋਈ ਪਿਛਲੀ ਮੀਟਿੰਗ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।

ਸੂਬਾ ਪ੍ਰਧਾਨ ਨੇ ਕਿਹਾ ਕਿ ਦਿੱਲੀ ਚੱਲਣ ਸਬੰਧੀ ਉਨ੍ਹਾਂ ਦੀ ਜਥੇਬੰਦੀ ਵੱਲੋਂ ਬੀਤੇ ਕੱਲ੍ਹ ਸੂਬਾ ਪੱਧਰੀ ਮੀਟਿੰਗ ਕਰਨ ਉਪਰੰਤ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਕਿਸਾਨ ਆਗੂਆਂ ਦੀਆਂ ਦਿੱਲੀ ਸੰਬੰਧੀ ਤਿਆਰੀਆਂ ਅਤੇ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਕਿਸਾਨ ਵੱਡੀ ਗਿਣਤੀ ਵਿੱਚ ਆਪਣੇ ਟਰੈਕਟਰ ਟਰਾਲੀਆਂ ਅਤੇ ਹੋਰ ਸਾਧਨਾਂ ਰਾਹੀਂ ਦਿੱਲੀ ਵਿਚ ਪੂਰੇ ਇੱਕ ਮਹੀਨੇ ਦਾ ਰਾਸ਼ਨ ਲੈ ਕੇ ਜਾਣਗੇ ਅਤੇ ਜਿੱਤ ਕੇ ਹੀ ਵਾਪਸ ਮੁੜਨਗੇ।

ਭਾਜਪਾ ਪਾਰਟੀ ਵੱਲੋਂ ਸੂਬੇ ਵਿੱਚ ਖੋਲ੍ਹੇ ਜਾ ਰਹੇ ਦਫਤਰਾਂ ਅਤੇ ਕੌਮੀ ਪ੍ਰਧਾਨ ਜੇ.ਪੀ ਨੱਡਾ ਦੀ ਪੰਜਾਬ ਫੇਰੀ ਸਬੰਧੀ ਹਰਮੀਤ ਕਾਦੀਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਸੱਦੇ ਅਨੁਸਾਰ ਭਾਜਪਾ ਦੇ ਹਰ ਇੱਕ ਪ੍ਰੋਗਰਾਮ ਉਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਭਾਵੇਂ ਜੇਪੀ ਨੱਡਾ, ਪ੍ਰਧਾਨ ਮੰਤਰੀ ਮੋਦੀ ਜਾਂ ਕੋਈ ਵੀ ਲੀਡਰ ਪੰਜਾਬ ਵਿੱਚ ਗਤੀਵਿਧੀ ਕਰਦਾ ਹੈ ਤਾਂ ਉਸ ਦਾ ਘਿਰਾਓ ਕੀਤਾ ਜਾਵੇਗਾ। ਪੰਜਾਬ ਵਿੱਚ ਝੋਨੇ ਦੀ ਖ਼ਰੀਦ ਬੰਦ ਕੀਤੇ ਜਾਣ ਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਅਤ ਕੋਈ ਸਾਫ਼ ਨਹੀਂ ਹੈ। ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਪੰਜਾਬ ਦੇ ਅੰਨਦਾਤੇ ਦੇ ਇੱਕ ਇਕ ਦਾਣੇ ਦੀ ਖਰੀਦ ਕਰੇ।

Leave a Reply

Your email address will not be published. Required fields are marked *