ਕਿਸਾਨਾਂ ਦਾ ਅਹਿਮ ਫੈਸਲਾ, ਦਿੱਲੀ ਨਾ ਵੜਨ ਦਿੱਤਾ ਤਾਂ ਕਿਸਾਨ ਇਕੱਠੇ ਹੋਕੇ ਕਰਨਗੇ ਇਹ ਕੰਮ-ਦੇਖੋ ਪੂਰੀ ਖ਼ਬਰ

]ਕਿਸਾਨਾਂ ਵੱਲੋਂ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹੁਣ ਕਿਸਨਾ ਨੇ ਇਸ ਸੰਘਰਸ਼ ਨੂੰ ਹੋਰ ਤੇਜ ਕਰਨ ਲਈ ਮੀਟਿੰਗ ਕੀਤੀ ਹੈ। ਪੰਜਾਬ ਦੀਆਂ 30 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਵਿੱਚ ਇਸ ਅੰਦੋਲਨ ਨੂੰ ਇੱਕ ਨਵਾਂ ਮੋੜ ਦੇਣ ਅਤੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮਾਂ ਅਨੁਸਾਰ ਪਿੰਡਾਂ ਦੇ ਖ਼ਰੀਦ ਕੇਂਦਰਾਂ ਵਿਚੋਂ ਝੋਨੇ ਦੀ ਖਰੀਦ ਬੰਦ ਕਰਨ ਸਬੰਧੀ ਗੱਲਬਾਤ ਕੀਤੀ ਗਈ।

ਕਿਸਾਨਾਂ ਵੱਲੋਂ ਇਸ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪਹਿਲਾਂ ਕੇਂਦਰ-ਸਰਕਾਰ ਮਾਲ-ਗੱਡੀਆਂ ਚਲਾਵੇ, ਉਸਤੋਂ ਬਾਅਦ ਹੀ ਜਥੇਬੰਦੀਆਂ ਵੱਲੋਂ ਸਵਾਰੀ-ਗੱਡੀਆਂ ਬਾਰੇ ਕੋਈ ਹਾਂ-ਪੱਖੀ ਫੈਸਲਾ ਲਿਆ ਜਾਵੇਗਾ। ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ 26-27 ਨਵੰਬਰ ਨੂੰ ਪੰਜਾਬ ਤੋਂ ਲੱਖਾਂ ਕਿਸਾਨ ਟਰੈਕਟਰ-ਟਰਾਲੀਆਂ ‘ਤੇ ਦਿੱਲੀ ਪਹੁੰਚਣਗੇ ਅਤੇ ਉਥੇ ਪੱਕਾ-ਮੋਰਚਾ ਲਾਉਣਗੇ।

ਜੇਕਰ ਉਨ੍ਹਾਂ ਨੂੰ ਦਿੱਲੀ ਦੇ ਬਾਹਰ ਰੋਕ ਵੀ ਲਿਆ ਜਾਂਦਾ ਹੈ ਤਾਂ ਦਿੱਲੀ ਦਾ ਚਾਰੇ ਪਾਸੋਂ ਘਿਰਾਓ ਕੀਤਾ ਜਾਵੇਗਾ। ਇਸਦੇ ਨਾਲ ਹੀ ਕਿਸਾਨ ਪੂਰੇ ਪੰਜਾਬ ਵਿੱਚ ਟੋਲ-ਪਲਾਜ਼ਿਆਂ, ਰੇਲਵੇ-ਸਟੇਸ਼ਨ ਪਾਰਕਾਂ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਚੱਲ ਰਹੇ ਪੱਕੇ-ਮੋਰਚੇ ਵੀ ਉਸੇ ਤਰਾਂ ਜਾਰੀ ਰੱਖਣਗੇ।

ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਦੱਸਿਆ ਗਿਆ ਕਿ ਕਿਸਾਨਾਂ ਦੀ ਇਸ ਮੀਟਿੰਗ ਦੌਰਾਨ 25-26 ਨਵੰਬਰ ਨੂੰ ਦਿੱਲੀ ਜਾਣ ਲਈ ਰੂਟ-ਪਲਾਨ ਤਿਆਰ ਕੀਤਾ ਜਾ ਚੁੱਕਿਆ ਹੈ।

ਇਸਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਤਰੀਆਂ ਦੇ ਇੱਕ ਸਮੂਹ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ ਦਵਾਇਆ ਗਿਆ ਹੈ ਕਿ ਮੁੱਖ ਮੰਤਰੀ ਵੱਲੋਂ ਝੋਨੇ ਦੀ ਖ਼ਰੀਦ ਪਹਿਲੀ ਦੀ ਤਰ੍ਹਾਂ ਪੇਂਡੂ-ਖ੍ਰੀਦ ਕੇਂਦਰਾਂ ‘ਚ ਵੀ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਹੀਂ ਹੋਣ ਦਿੱਤੀ ਜਾਵੇਗੀ।

Leave a Reply

Your email address will not be published.