ਕਿਸਾਨਾਂ ਦੇ ਭਾਰੀ ਅੰਦੋਲਨ ਨੂੰ ਦੇਖਦੇ ਹੋਏ ਕੈਪਟਨ ਨੇ ਸ਼ਨੀਵਾਰ ਨੂੰ ਕਿਸਾਨਾਂ ਲਈ ਕਰਤਾ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਦੇ ਮਾਮਲੇ ਨੂੰ ਲੈ ਕੇ 31 ਕਿਸਾਨ ਜਥੇਬੰਦੀਆਂ ਵੱਲੋਂ ਡੇਢ ਮਹੀਨੇ ਤੋਂ ਕੀਤੇ ਜਾ ਰਹੇ ਕਿਸਾਨ ਅੰਦੋਲਨ ਦੇ ਚੱਲਦਿਆਂ ਜਿੱਥੇ ਕਿਸਾਨਾਂ ਨੇ ਪੰਜਾਬ ‘ਚ ਰੇਲ ਗੱਡੀਆਂ ਦੀ ਆਮਦ ਰੋਕੀ ਹੋਈ ਹੈ, ਉਥੇ ਹੀ ਟੌਲ ਪਲਾਜ਼ਾ ਅਤੇ ਵੱਡੇ ਘਰਾਣਿਆਂ ਦੇ ਪੈਟਰੋਲ ਪੰਪਾਂ ਸਮੇਤ ਕੁਝ ਭਾਜਪਾ ਨੇਤਾਵਾਂ ਦੇ ਘਰਾਂ ਅੱਗੇ ਵੀ ਪੱਕੇ ਮੋਰਚੇ ਲਾਏ ਹੋਏ ਹਨ।

ਇਸ ਸਬੰਧੀ ਜਿੱਥੇ ਕੇਂਦਰ ਸਰਕਾਰ ਕਿਸਾਨਾਂ ਨਾਲ ਦੋ ਤਿੰਨ ਮੀਟਿੰਗਾਂ ਕਰ ਚੁੱਕੀ ਹੈ, ਉੱਥੇ ਹੀ ਪੰਜਾਬ ਸਰਕਾਰ ਵੀ ਕੇਂਦਰ ਸਰਕਾਰ ਤੱਕ ਪਹੁੰਚ ਬਣਾ ਚੁੱਕੀ ਹੈ ।ਬਾਵਜੂਦ ਇਸ ਦੇ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ ।ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ 21 ਨਵੰਬਰ ਨੂੰ ਵਿਸ਼ੇਸ਼ ਮੀਟਿੰਗ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ ।

ਜਿਸ ਸਬੰਧੀ ਕਿਸਾਨ ਨੇਤਾਵਾਂ ਨੂੰ ਅੱਜ ਪੱਤਰ ਮਿਲ ਚੁੱਕਾ ਹੈ । ਇਹ ਮੀਟਿੰਗ ਭਲਕੇ ਚੰਡੀਗੜ੍ਹ ਵਿਚ ਹੋਵੇਗੀ । ਸੰਪਰਕ ਕਰਨ ‘ਤੇ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਜਨਰਲ  ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਭਲਕੇ ਮੁੱਖ ਮੰਤਰੀ ਨੇ ਕਿਸਾਨਾਂ ਨਾਲ ਮੀਟਿੰਗ ਫਿਕਸ ਕੀਤੀ ਹੈ।

ਉਧਰ ਕੱਲ੍ਹ ਦੀ ਮੀਟਿੰਗ ਵਿਚ ਕਿਸਾਨਾਂ ਨੇ ਕੀ ਗੱਲ ਕਰਨੀ ਹੈ ਆਖਣਾ ਹੈ ਜਾਂ ਕੀ ਮੰਗ ਰੱਖਣੀ ਹੈ, ਇਸ ਬਾਰੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

 

Leave a Reply

Your email address will not be published.