ਦਿੱਲੀ ਜਾਣ ਤੋਂ ਪਹਿਲਾਂ ਪੰਜਾਬੀ ਕਲਾਕਾਰਾਂ ਨੇ ਕਿਸਾਨਾਂ ਦੇ ਹੱਕ ਵਿਚ ਕਰਤਾ ਇਹ ਵੱਡਾ ਐਲਾਨ-ਦੇਖੋ ਪੂਰੀ ਖ਼ਬਰ

ਕੇਂਦਰੀ ਖੇਤੀ ਕਾਨੂੰਨ ਦੇ ਖਿਲਾਫ਼ ਚੱਲ ਰਹੇ ਕਿਸਾਨੀ ਸੰਘਰਸ਼ ਦਾ ਸਾਥ ਦਿੰਦੇ ਆ ਰਹੇ ਕਲਾਕਾਰ ਹੁਣ ਦਿੱਲੀ ਵੀ ਕਿਸਾਨਾਂ ਦੇ ਨਾਲ ਹੀ ਜਾਣਗੇ, ਤੇ ਉਦੋਂ ਤੱਕ ਉਥੇ ਹੀ ਡਟੇ ਰਹਿਣਗੇ ਜਦੋਂ ਤੱਕ ਕੇਂਦਰ ਸਰਕਾਰ ਨੂੰ ਝੁਕਾ ਕੇ ਜਿੱਤ ਨਹੀਂ ਮਿਲ ਜਾਂਦੀ। ਇਹ ਐਲਾਨ ਅੱਜ ਪੰਜਾਬ ਦੇ ਕਲਾਕਾਰਾਂ ਨੇ ਚੰਡੀਗੜ੍ਹ ‘ਚ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।

ਗਾਇਕ ਜੱਸ ਬਾਜਵਾ ਨੇ ਕਿਹਾ ਕਿ ਅੱਜ ਹਰ ਵਰਗ ਕਿਸਾਨਾਂ ਦੇ ਨਾਲ ਖੜਾ ਹੈ, ਕਿਉਂਕਿ ਲੜਾਈ ਹਰ ਇੱਕ ਪੰਜਾਬੀ ਦੀ ਹੈ। ਕਿਸਾਨਾਂ ਵੱਲੋਂ ਰੇਲ ਲਾਈਨਾਂ ਖਾਲੀ ਕਰਨ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਰੇਲਾਂ ਰੋਕੀਆਂ ਗਈਆਂ, ਉਹ ਸੋਚਦੇ ਸਨ ਕਿ ਛੋਟਾ ਕਾਰੋਬਾਰੀ ਆਪਣੇ ਨੁਕਸਾਨ ਲਈ ਕਿਸਾਨ ਨੂੰ ਜਿੰਮੇਵਾਰ ਠਹਿਰਾਏਗਾ ਤੇ ਕਿਸਾਨਾਂ ਦਾ ਵਿਰੋਧ ਕਰੇਗਾ, ਪਰ ਅਜਿਹਾ ਨਹੀਂ ਹੋਇਆ। ਅੱਜ ਹੋਰ ਵੀ ਸਮਰਥਨ ਦੀ ਲੋੜ ਹੈ।

ਕੇਂਦਰ ਸਰਕਾਰ ‘ਤੇ ਸਵਾਲ ਚੁੱਕਦਿਆਂ ਬਾਜਵਾ ਨੇ ਕਿਹਾ ਕਿ ਕੋਰੋਨਾ ਬਹਾਨੇ ਕਿਸਾਨਾਂ ਦਾ ਸੰਘਰਸ਼ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੇਕਰ ਬਿਹਾਰ ਚੋਣਾਂ ‘ਚ ਕੋਰੋਨਾ ਨਹੀਂ ਸੀ ਤਾਂ ਹੁਣ ਅਚਾਨਕ ਕਿਵੇਂ ਆਇਆ।ਇਸਦੇ ਨਾਲ ਹੀ ਖੇਤੀ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਤੇਜ ਕਰਦਿਆਂ ਜਿੱਤ ਹਾਸਲ ਹੋਣ ਤੱਕ ਲੜਾਈ ਜਾਰੀ ਰੱਖਣ ਦਾ ਦਾਅਵਾ ਕੀਤਾ ਗਿਆ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published.