ਕਿਸਾਨਾਂ ਵੱਲੋਂ ਦਿੱਲੀ ਕੂਚ ਕਰਨ ਤੇ ਗਾਇਕ ਬੱਬੂ ਮਾਨ ਬਾਰੇ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਕਿਸਾਨਾਂ ਤੇ ਪੰਜਾਬੀ ਮਾਂ ਬੋਲੀ ਦੇ ਹੱਕ ‘ਚ ਆਪਣੀ ਬੇਬਾਕ ਰਾਏ ਰੱਖਣ ਵਾਲੇ ਉਘੇ ਪੰਜਾਬੀ ਗਾਇਕ, ਗੀਤਕਾਰ ਅਤੇ ਅਦਾਕਾਰ ਬੱਬੂ ਮਾਨ ਨੇ ਕਿਸਾਨਾਂ ਦੇ ਹੱਕ ‘ਚ ਮੁੜ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ 26 ਅਤੇ 27 ਤਰੀਕ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਰਲ ਕੇ ਦਿੱਲੀ ‘ਚ ਧਰਨਾ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਦੌਰਾਨ ਉਨ੍ਹਾਂ ਨੇ ਸਾਰਿਆਂ ਨੂੰ ਕਦਮ ਨਾਲ ਕਦਮ ਮਿਲਾ ਕੇ ਚੱਲਣ ਦੇ ਲਈ ਕਿਹਾ ਹੈ। ਉੱਥੇ ਹੀ ਉਨ੍ਹਾਂ ਇਹ ਵੀ ਕਿਹਾ ਕਿ ਜ਼ਿੰਦਗੀ ‘ਚ ਕਈ ਵਾਰ ਕੁੱਝ ਉਲਝਣਾਂ ਹੁੰਦੀਆਂ ਹਨ ਜੇਕਰ ਤੁਸੀਂ ਕਿਸੇ ਮਜ਼ਬੂਰੀ ਜਾਂ ਉਲਝਣ ‘ਚ ਫਸੇ ਹੋ ਤਾਂ ਆਪਣੇ ਸਾਥੀ ਸੰਗੀਆਂ ਨੂੰ ਧਰਨੇ ‘ਚ ਸ਼ਾਮਲ ਹੋਣ ਲਈ ਪ੍ਰੇਰਿਤ ਕਰੋ ਅਤੇ ਇਸ ਤਰਾਂ ਅਸੀਂ ਸਾਰੇ ਰਲ ਮਿਲ ਕੇ ਇੱਕ ਸਫਲ ਇੱਕਠ ਕਰੀਏ।

ਉਨ੍ਹਾਂ ਨੇ ਆਪਣੇ ਫੇਸਬੁਕ ਪੇਜ਼ ‘ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ 26 ਤੇ 27 ਤਰੀਕ ਨੂੰ ਪੰਜਾਬ ਦੀਆਂ ਸਾਰੀਆਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਰਲਕੇ ਦਿੱਲੀ ਧਰਨੇ ਦਾ ਪ੍ਰੋਗਰਾਮ ਬਣਾਇਆ ਹੈ, ਆਓ ਸਾਰੇ ਰਲਕੇ ਕਦਮ ਨਾਲ ਕਦਮ ਮਿਲਾ ਕੇ ਚੱਲੀਏ।

ਜ਼ਿੰਦਗੀ ‘ਚ ਕਈ ਵਾਰੀ ਕੁੱਝ ਉਲਝਣਾਂ ਹੁੰਦੀਆਂ ਹਨ, ਜੇ ਤੁਸੀਂ ਕਿਸੇ ਮਜ਼ਬੂਰੀ ਜਾਂ ਉਲਝਣ ‘ਚ ਫਸੇ ਹੋ ਤਾਂ ਆਪਣੇ ਸਾਥੀ ਸੰਗੀਆਂ ਦੀ ਧਰਨੇ ‘ਚ ਸ਼ਾਮਲ ਹੋਣ ਦੀ ਡਿਊਟੀ ਜ਼ਰੂਰ ਲਗਾਓ, ਅਸੀਂ ਸਾਰੇ ਰਲ ਮਿਲ ਕੇ ਇੱਕ ਸਫਲ ਇੱਕਠ ਕਰੀਏ। ਕਿਸਾਨ ਮਜ਼ਦੂਰ ਏਕਤਾ ਜ਼ਿੰਦਾਬਾਦ….. ਬੇਈਮਾਨ

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *