ਹੁਣੇ ਹੁਣੇ ਦਿੱਲੀ ਬੋਰਡ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਦਿੱਤੀ ਇਹ ਵੱਡੀ ਸਹੂਲਤ-ਦੇਖੋ ਪੂਰੀ ਖ਼ਬਰ

ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕੁਝ ਕਿਸਾਨ ਦਿੱਲੀ ਦੇ ਬੁਰਾੜੀ ਨਿਰੰਕਾਰੀ ਮੈਦਾਨ ਵਿੱਚ ਪਹੁੰਚੇ। ਹਾਲਾਂਕਿ ਇੱਥੇ ਬਹੁਤ ਘੱਟ ਕਿਸਾਨ ਮੌਜੂਦ ਹਨ। ਦਿੱਲੀ ਜਲ ਬੋਰਡ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਸਹੂਲਤ ਦੇ ਰਿਹਾ ਹੈ। ਦਿੱਲੀ ਜਲ ਬੋਰਡ ਦੇ ਉਪ ਚੇਅਰਮੈਨ ਰਾਘਵ ਚੱਢਾ ਨੇ ਬੁਰਾੜੀ ਜਾ ਕੇ ਖੁਦ ਪਾਣੀ ਦੇ ਟੈਂਕਰਾਂ ਦੀ ਪ੍ਰਣਾਲੀ ਦਾ ਜਾਇਜ਼ਾ ਲਿਆ।

ਪ੍ਰਬੰਧ ਲਈ ਨੋਡਲ ਅਧਿਕਾਰੀ ਨਿਯੁਕਤ – ਦਿੱਲੀ ਜਲ ਬੋਰਡ ਨੇ ਬੁਰਾੜੀ ਮੈਦਾਨ ਵਿਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਬਣਾਈ ਰੱਖਣ ਅਤੇ ਲੋੜੀਂਦੇ ਪਾਣੀ ਦੇ ਟੈਂਕਰ ਮੁਹੱਈਆ ਕਰਵਾਉਣ ਲਈ ਇੱਕ ਨੋਡਲ ਅਧਿਕਾਰੀ ਅਤੇ ਇੱਕ ਸਹਿ-ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ।ਰਾਘਵ ਚੱਢਾ ਨੇ ਕਿਹਾ, “ਦਿੱਲੀ ਜਲ ਬੋਰਡ ਨੇ ਬੁਰਾੜੀ ਗਰਾਉਂਡ ‘ਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਨੂੰ ਬਣਾਈ ਰੱਖਣ ਅਤੇ ਪੀਣ ਵਾਲੇ ਪਾਣੀ ਦੇ ਢੁਕਵੇਂ ਟੈਂਕਰ ਮੁਹੱਈਆ ਕਰਵਾਉਣ ਲਈ ਇੱਕ ਨੋਡਲ ਅਧਿਕਾਰੀ ਅਤੇ ਇੱਕ ਸਹਿ-ਨੋਡਲ ਅਧਿਕਾਰੀ ਨਿਯੁਕਤ ਕੀਤਾ ਹੈ ਤਾਂ ਜੋ ਸਨੂੰ ਭੋਜਨ ਦੇਣ ਵਾਲਿਆਂ ਨੂੰ ਕੋਈ ਸਮੱਸਿਆ ਨਾ ਆਵੇ।

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਹਰ ਵਿਧਾਇਕ ਆਪਣੇ ਪੱਧਰ ‘ਤੇ ਕਿਸਾਨਾਂ ਦੀ ਮਦਦ ਕਰੇਗਾ। ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੇ ਰਹਿਣ, ਖਾਣ ਪੀਣ ਅਤੇ ਹੋਰ ਸਹੂਲਤਾਂ ਸਮੇਤ ਸਾਰੀਆਂ ਸਹੂਲਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ।”

ਦੱਸ ਦਈਏ ਕਿ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਚਲੋ ਮਾਰਚ ਦਾ ਐਲਾਨ ਕੀਤਾ ਸੀ। ਇਸ ਦੌਰਾਨ ਬਾਅਦ ਦਿੱਲੀ ਸਰਹੱਦ ‘ਤੇ ਕਿਸਾਨਾਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਤੋਂ ਬਾਅਦ ਪੁਲਿਸ ਨੇ ਕਿਸਾਨਾਂ ਨੂੰ ਨਿਰੰਕਾਰੀ ਗਰਾਉਂਡ ‘ਚ ਸ਼ਾਤੀ ਨਾਲ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦੇ ਦਿੱਤੀ। ਉਧਰ ਕਿਸਾਨਾਂ ਦਾ ਇੱਕ ਜੱਥਾ ਟਿੱਕਰੀ ਅਤੇ ਸਿੰਘੂ ਬਾਰਡਰ ‘ਤੇ ਇੱਕਠਾ ਹੋ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *