ਹੁਣੇ ਹੁਣੇ ਦਿੱਲੀ ਬਾਰਡਰ ਤੇ ਜ਼ਾਰੀ ਕਿਸਾਨ ਅੰਦੋਲਨ ਚੋਂ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਖਿਲਾਫ ਅੱਜ ਚੌਥੇ ਦਿਨ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪਰ ਅਜੇ ਵੀ ਕਿਸਾਨ ਦਿੱਲੀ ‘ਚ ਵਿਰੋਧ ਪ੍ਰਦਰਸ਼ਨ ਦੀ ਮੰਗ ਤੇ ਅੜੇ ਹੋਏ ਹਨ। ਸਰਕਾਰ ਵਲੋਂ ਕਿਸਾਨਾਂ ਨੂੰ ਬੁਰਾੜੀ ਸਥਿਤ ਨਿਰੰਕਾਰੀ ਗ੍ਰਾਊਂਡ ‘ਚ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਗਈ ਪਰ ਕਿਸਾਨ ਨਹੀਂ ਮੰਨ ਰਹੇ ਹਨ।

ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਰਾਮਲੀਲਾ ਮੈਦਾਨ ਜਾਂ ਜੰਤਰ ਮੰਤਰ ‘ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।ਬੀਤੇ ਦਿਨੀ ਦਿੱਲੀ-ਹਰਿਆਣਾ ਸਿੰਘੂ ਬਾਰਡਰ ‘ਤੇ ਕਿਸਾਨਾਂ ਦੀ ਬੈਠਕ ਹੋਈ ਤੇ ਬੈਠਕ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਫੈਸਲਾ ਲਿਆ ਹੈ ਅਸੀਂ ਇੱਥੋਂ ਕਿਤੇ ਨਹੀਂ ਜਾਵਾਂਗੇ ਤੇ ਆਪਣਾ ਵਿਰੋਧ ਪ੍ਰਦਰਸ਼ਨ ਇੱਥੋਂ ਕਰਾਂਗੇ।

ਜਿਕਰਯੋਗ ਹੈ ਕਿ ਇਸ ਧਰਨੇ ਪ੍ਰਦਰਸ਼ਨ ‘ਚ ਵੱਡੀ ਗਿਣਤੀ ਕਿਸਾਨ ਮਹਿਲਾਵਾਂ ਵੀ ਸ਼ਾਮਲ ਹਨ। ਕਿਸਾਨਾਂ ਨੇ ਦਿੱਲੀ ਦੀਆਂ ਸੜਕਾਂ ਨੂੰ ਹੀ ਫਿਲਹਾਲ ਘਰ ਬਣਾ ਲਿਆ ਹੈ। ਇੱਥੇ ਹੀ ਉਹ ਰੋਟੀ-ਟੁੱਕ ਕਰ ਰਹੇ ਹਨ ਤੇ ਇੱਥੇ ਹੀ ਤਾਰਾਂ ਬੰਨ੍ਹ ਕੇ ਕੱਪੜੇ ਸੁੱਕਣੇ ਪਾ ਰਹੇ ਹਨ।

ਗ੍ਰਹਿ ਮੰਤਰੀ ਨੇ ਕੀਤੀ ਅਪੀਲ – ਅਮਿਤ ਸ਼ਾਹ ਨੇ ਕਿਹਾ ਕਿ ਦਿੱਲੀ-ਹਰਿਆਣਾ ਬਾਰਡਰ ‘ਤੇ ਜੋ ਕਿਸਾਨ ਭਰਾ ਆਪਣਾ ਅੰਦੋਲਨ ਕਰ ਰਹੇ ਹਨ ਉਨ੍ਹਾਂ ਨੂੰ ਅਪੀਲ ਹੈ ਕਿ ਭਾਰਤ ਸਰਕਾਰ ਤੁਹਾਡੇ ਨਾਲ ਚਰਚਾ ਕਰਨ ਲਈ ਤਿਆਰ ਹੈ। ਤਿੰਨ ਦਸੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨੇ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਭਰਾ ਐਨੀ ਠੰਡ ‘ਚ ਟਰੈਕਟਰ-ਟਰਾਲੀਆਂ ਸਮੇਤ ਬੈਠੇ ਹੋਏ ਹਨ।

ਸ਼ਾਹ ਨੇ ਕਿਹਾ ਉਹ ਕਿਸਾਨਾਂ ਨੂੰ ਮਿੱਥੇ ਸਥਾਨ ‘ਤੇ ਸ਼ਿਫਟ ਕਰਨ ਲਈ ਤਿਆਰ ਹੈ। ਤੁਸੀਂ ਉੱਥੇ ਜਾਉ, ਆਪਣਾ ਮੰਚ ਵੀ ਲਾ ਸਕਦੇ ਹੋ। ਟੌਇਲਟਸ ਦਾ ਪ੍ਰਬੰਧ ਹੈ, ਪਾਣੀ ਦਾ ਪ੍ਰਬੰਧ ਹੈ ਤੇ ਸੁਰੱਖਿਆ ਦਾ ਵੀ ਵਿਸ਼ੇਸ਼ ਪ੍ਰਬੰਧ ਦਿੱਤਾ ਗਿਆ ਹੈ। ਜੇਕਰ ਕਿਸਾਨ ਸੜਕਾਂ ਦੀ ਥਾਂ ‘ਤੇ ਨਿਸਚਿਤ ਥਾਂ ‘ਤੇ ਧਰਨਾ ਪ੍ਰਦਰਸ਼ਨ ਕਰਨਗੇ ਤਾਂ ਉਹ ਕਿਸਾਨਾਂ ਲਈ ਵੀ ਠੀਕ ਰਹੇਗਾ ਤੇ ਆਵਾਜਾਈ ਕਰ ਰਹੀ ਆਮ ਜਨਤੀ ਲਈ ਵੀ ਪਰੇਸ਼ਾਨੀ ਘੱਟ ਹੋਵੇਗੀ।

Leave a Reply

Your email address will not be published. Required fields are marked *