ਹੁਣੇ ਹੁਣੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨੇ ਕਿਸਾਨ ਅੰਦੋਲਨ ਬਾਰੇ ਦਿੱਤਾ ਇੱਕ ਹੋਰ ਭੜਕਾਊ ਬਿਆਨ-ਦੇਖੋ ਪੂਰੀ ਖ਼ਬਰ

ਹਰਿਆਣਾ ਅਤੇ ਪੰਜਾਬ ਦੇ ਮੁੱਖ ਮੰਤਰੀ ਕਿਸਾਨੀ ਅੰਦੋਲਨ ਦੇ ਸੰਬੰਧ ਵਿੱਚ ਆਹਮੋ-ਸਾਹਮਣੇ ਹਨ। ਪਿਛਲੇ ਦੋ ਦਿਨਾਂ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਮਨੋਹਰ ਲਾਲ ਦਰਮਿਆਨ ਇੱਕ-ਦੂਜੇ ’ਤੇ ਦੋਸ਼ਾਂ ਤੇ ਜਵਾਬਾਂ ਦਾ ਸਿਲਸਿਲਾ ਲਗਾਤਾਰ ਚੱਲ ਰਿਹਾ ਹੈ। ਐਤਵਾਰ ਨੂੰ ਹਰਿਆਣਾ ਦੇ ਸੀਐਮ ਮਨੋਹਰ ਲਾਲ ਨੇ ਇਕ ਵਾਰ ਫਿਰ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਅੰਦੋਲਨ ਕਾਰਨ ਕੋਰੋਨਾ ਦੀ ਲਾਗ ਵੱਧਦੀ ਹੈ ਤਾਂ ਪੰਜਾਬ ਸਰਕਾਰ ਇਸ ਦੀ ਜ਼ਿੰਮੇਵਾਰ ਹੋਵੇਗੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅੰਦੋਲਨ ਨਾਲ ਮਾਹੌਲ ਵਿਗੜਣ ਦਾ ਖਦਸ਼ਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਅਣਚਾਹੇ ਲੋਕ ਇਸ ਵਿਚ ਸ਼ਾਮਲ ਹੋ ਗਏ ਹਨ। ਇਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿਚ ਇਹ ਨਾਅਰੇ ਲਗਾਏ ਜਾ ਰਹੇ ਹਨ ਕਿ ਜਦੋਂ ਇੰਦਰਾ (ਸਾਬਕਾ ਪ੍ਰਧਾਨ ਮੰਤਰੀ) ਨਾਲ ਅਜਿਹਾ ਕਰ ਸਕਦੇ ਹਨ ਤਾਂ ਫਿਰ ਮੋਦੀ ਕਿਉਂ ਨਹੀਂ।

ਮੁੱਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਵਿੱਚ ਨਾਅਰੇਬਾਜ਼ੀ ਕਰਨ ਦੀਆਂ ਵੀਡੀਓ ਇਸ ਗੱਲ ਦੀ ਪੁਸ਼ਟੀ ਕਰ ਰਹੀਆਂ ਹਨ ਕਿ ਅੰਦੋਲਨ ਵਿੱਚ ਅਣਚਾਹੇ ਲੋਕ ਸ਼ਾਮਲ ਹਨ। ਸਾਨੂੰ ਇਨਪੁਟ ਮਿਲਿਆ ਹੈ ਪਰ ਅਜੇ ਇਸ ਦਾ ਖੁਲਾਸਾ ਨਹੀਂ ਕਰ ਸਕਦੇ।

ਅਜੇ ਜਾਂਚ ਕਰਵਾਈ ਜਾ ਰਹੀ ਹੈ।ਹਰਿਆਣਾ ਪੁਲਿਸ ਦੀਆਂ ਕਾਰਵਾਈਆਂ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਸੀ ਕਿ ਪੁਲਿਸ ਨੇ ਪੂਰੀ ਤਰ੍ਹਾਂ ਸੰਜਮ ਨਾਲ ਕੰਮ ਕੀਤਾ ਅਤੇ ਕਿਤੇ ਵੀ ਤਾਕਤ ਦੀ ਵਰਤੋਂ ਨਹੀਂ ਕੀਤੀ। ਮੁੱਖ ਮੰਤਰੀ ਮੁਤਾਬਕ ਕਿਸਾਨਾਂ ਦੇ ਦਿੱਲੀ ਜਾਣ ਦਾ ਕੋਈ ਤੁੱਕ ਨਹੀਂ ਹੈ। ਸਰਕਾਰ ਨਾਲ ਗੱਲਬਾਤ ਵੀ ਕਿਸਾਨਾਂ ਦੇ ਨੁਮਾਇੰਦਿਆਂ ਦੁਆਰਾ ਕੀਤੀ ਜਾ ਸਕਦੀ ਹੈ। ਉਨ੍ਹਾਂ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਨੁਮਾਇੰਦੇ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਕਿਉਂਕਿ ਗੱਲਬਾਤ ਹੀ ਹੱਲ ਹੈ।

ਉਥੇ ਹੀ ਕੈਪਟਨ ਨੇ ਮਨੋਹਰ ਲਾਲ ‘ਤੇ ਝੂਠ ਫੈਲਾਉਣ ਅਤੇ ਮਾਮਲੇ ਨੂੰ ਤੋੜਨ-ਮਰੋੜਨ ਦਾ ਦਾ ਦੋਸ਼ ਲਾਇਆ, ਜਿਸਦਾ ਉਸ ਦੇ ਰਾਜ ਨਾਲ ਕੋਈ ਲੈਣਾ ਦੇਣਾ ਨਹੀਂ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਵੱਲੋਂ ਅੱਥਰੂ ਗੈਸ, ਲਾਠੀਚਾਰਜ ਅਤੇ ਪਾਣੀ ਦੀ ਵਰਖਾ ਕਾਰਨ ਪੰਜਾਬ ਦੇ ਬਹੁਤ ਸਾਰੇ ਕਿਸਾਨ ਜ਼ਖਮੀ ਹੋਏ ਹਨ, ਮਨੋਹਰ ਲਾਲ ਖੱਟਰ ਨੂੰ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰ ਲਈ ਸਾਫ਼ ਤੌਰ ‘ਤੇ ਮੁਆਫੀ ਮੰਗਣ।

Leave a Reply

Your email address will not be published.