ਹੁਣੇ ਹੁਣੇ ਦਿੱਲੀ ਪੁਲਿਸ ਨੇ ਕਿਸਾਨਾਂ ਨੇ ਕੀਤੀ ਵੱਡੀ ਕਾਰਵਾਈ,FIR ਹੋਈਆਂ ਦਰਜ਼-ਦੇਖੋ ਤਾਜ਼ਾ ਖ਼ਬਰ

ਖੇਤੀਬਾੜੀ ਬਿੱਲ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਪਿਛਲੇ ਪੰਜ ਦਿਨਾਂ ਤੋਂ ਕਿਸਾਨ ਦਿੱਲੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨ ਦਿੱਲੀ ਚਲੋ ਅੰਦੋਲਨ ਦੇ ਤਹਿਤ ਦਿੱਲੀ ‘ਚ ਪ੍ਰਵੇਸ਼ ਕਰਨਾ ਚਾਹੁੰਦੇ ਹਨ ਤਾਂ ਉਥੇ ਹੀ ਪੁਲਸ ਨੇ ਉਨ੍ਹਾਂ ਨੂੰ ਸਰਹੱਦ ‘ਤੇ ਰੋਕ ਦਿੱਤਾ ਹੈ। ਇਸ ‘ਚ ਦਿੱਲੀ ਪੁਲਸ ਨੇ ਅਣਪਛਾਤੇ ਲੋਕਾਂ ਖ਼ਿਲਾਫ਼ ਦੰਗਾ ਸਮੇਤ ਕਈ ਧਾਰਾਵਾਂ ‘ਚ ਮਾਮਲਾ ਦਰਜ ਕਰ ਲਿਆ ਹੈ।

ਦਿੱਲੀ ਪੁਲਸ ਅਲੀਪੁਰ ਪੁਲਸ ਸਟੇਸ਼ਨ ‘ਚ ਅਣਪਛਾਤੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ 27 ਨਵੰਬਰ ਨੂੰ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਵਾਇਆ ਹੈ, ਜਿਨ੍ਹਾਂ ‘ਤੇ ਸਰਕਾਰੀ ਜਾਇਦਾਦ ਦੇ ਨੁਕਸਾਨ ਅਤੇ ਦੰਗਾ ਸਮੇਤ ਕਈ ਧਾਰਾਵਾਂ ਲਗਾਈ ਗਈਆਂ ਹਨ।

27 ਨਵੰਬਰ ਨੂੰ ਕਿਸਾਨਾਂ ਨੇ ਜ਼ਬਰਦਸਤ ਪ੍ਰਦਰਸ਼ਨ ਕਰਦੇ ਹੋਏ ਪੁਲਸ ਬੈਰੀਕੇਡ ਨੂੰ ਤੋੜ ਦਿੱਤਾ ਸੀ। ਪੁਲਸ ਨੇ ਇਸ ਪ੍ਰਦਰਸ਼ਨ ਤੋਂ ਬਾਅਦ ਧਾਰਾ 186, 353, 332, 323, 147, 148, 149, 279, 337, 188, 269 ਸਮੇਤ 3 PDPP ਐਕਟ ਦੇ ਤਹਿਤ ਮਾਮਲਾ ਦਰਜ ਕਰਵਾਇਆ ਹੈ। ਸਿੰਘੂ ਬਾਰਡਰ ‘ਤੇ 27 ਨਵੰਬਰ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਬੈਰੀਕੇਡ ਤੋੜ ਕੇ ਦਿੱਲੀ ‘ਚ ਪ੍ਰਵੇਸ਼  ਕਰਨ ਦੀ ਕੋਸ਼ਿਸ਼ ਸੀ।

ਤੁਹਾਨੂੰ ਦੱਸ ਦਈਏ ਕਿ ਕਿਸਾਨਾਂ ਨੇ ਦਿੱਲੀ ‘ਚ ਪ੍ਰਵੇਸ਼ ਦੇ ਤਿੰਨ ਰਸਤਿਆਂ ਨੂੰ ਬੰਦ ਕਰ ਦਿੱਤਾ ਹੈ। ਇਨ੍ਹਾਂ ਸਰਹੱਦਾਂ ‘ਤੇ ਅਣਗਿਣਤ ਕਿਸਾਨ ਡੇਰਾ ਜਮਾਏ ਹੋਏ ਹਨ। ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

ਉਥੇ ਹੀ ਗਾਜ਼ੀਆਬਾਦ ਬਾਰਡਰ ‘ਤੇ ਵੀ ਸੈਂਕੜਿਆਂ ਦੀ ਤਾਦਾਤ ‘ਚ ਕਿਸਾਨ ਜਮਾਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੀ ਗੱਲ ਨਾ ਸੁਣੀ ਗਈ ਤਾਂ ਉਹ ਦਿੱਲੀ ਨੂੰ ਹੋਰ ਸੂਬਿਆਂ ਨਾਲ ਜੋੜਨ ਵਾਲੀਆਂ ਸਾਰੀਆਂ ਸੜਕਾਂ ਨੂੰ ਬੰਦ ਕਰ ਦੇਣਗੇ।

Leave a Reply

Your email address will not be published. Required fields are marked *