ਕਿਸਾਨਾਂ ਦੇ ਹੱਕ ਚ’ ਨਿੱਤਰੇ ਪੈਟਰੋਲ ਪੰਪਾਂ ਦੇ ਡੀਲਰਾਂ ਨੇ ਕਰ ਦਿੱਤਾ ਇਹ ਵੱਡਾ ਐਲਾਨ-ਦੇਖੋ ਤਾਜ਼ਾ ਖ਼ਬਰ

ਕਿਸਾਨ ਸੰਗਠਨਾਂ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਖ ਵੱਖ ਵਰਗਾਂ ਤੇ ਜਥੇਬੰਦੀਆਂ ਵਲੋਂ ਦਿੱਲੀ ਵਿੱਚ ਧਰਨਾ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਕੱਲ੍ਹ ਯਾਨੀ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ‘ਤੇ ਵੱਖ-ਵੱਖ ਸੰਸਥਾਵਾਂ ਤੇ ਰਾਜੀਨਤਕ ਪਾਰਟੀ ਵੱਲੋਂ ਸਮਰਥਨ ਦਿੱਤਾ ਜਾ ਰਿਹਾ ਹੈ। ਇਸ ਬੰਦ ਦੀ ਕਾਲ ਨੂੰ ਪੰਜਾਬ ਦੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਵੱਲੋਂ ਵੀ ਸਮਰਥਨ ਦਿੱਤਾ ਗਿਆ ਹੈ।

ਐਸੋਸੀਏਸ਼ਨ ਨੇ ਪੰਜਾਬ ਅੰਦਰ 8 ਦਸੰਬਰ ਨੂੰ ਸਾਰੇ ਸੂਬੇ ਦੇ ਪੈਟਰੋਲ ਪੰਪ ਬੰਦ ਰੱਖਣ ਦਾ ਐਲਾਨ ਕੀਤਾ ਹੈ। ਐਸੋਸੀਏਸ਼ਨ ਦੇ ਬੁਲਾਰੇ ਮੌਂਟੀ ਗੁਰਮੀਤ ਸਹਿਗਲ ਨੇ ਕਿਹਾ ਹੈ ਕਿ 8 ਦਸੰਬਰ ਨੂੰ ਸਿਰਫ ਐਮਰਜੈਂਸੀ ਸੇਵਾਵਾਂ ਲਈ ਹੀ ਤੇਲ ਉਪਲੱਬਧ ਕਰਵਿਆ ਜਾਏਗਾ।

ਜਿਕਰਯੋਗ ਹੈ ਬੀਤੇ ਦਿਨੀ ਕਿਸਾਨ ਜਥੇਬੰਦੀਆਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਐਲਾਨ ਕੀਤਾ ਸੀ। ਇਸ ਦਾ ਐਲਾਨ ਕਈ ਰਾਜਨੀਤਿਕ ਸੰਗਠਨਾਂ ਵਲੋਂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਕਾਂਗਰਸ, ਤ੍ਰਿਣਮੂਲ ਕਾਂਗਰਸ, ਆਮ ਆਦਮੀ ਪਾਰਟੀ ਤੇ ਖੱਬੀਆਂ ਪਾਰਟੀਆਂ ਸ਼ਾਮਲ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Leave a Reply

Your email address will not be published. Required fields are marked *