ਕਿਸਾਨੀ ਅੰਦੋਲਨ ਚ’ ਇਹ ਵੱਡਾ ਖਤਰਾ-ਹੁਣੇ ਹੁਣੇ ਕੈਪਟਨ ਨੇ ਕਿਸਾਨਾਂ ਨੂੰ ਕੀਤਾ ਖ਼ਬਰਦਾਰ,ਦੇਖੋ ਪੂਰੀ ਖ਼ਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਸੁਚੇਤ ਕੀਤਾ ਹੈ ਕਿ ਸ਼ਰਾਰਤੀ ਅਨਸਰ ਉਨ੍ਹਾਂ ਦੇ ਅੰਦੋਲਨ ਦਾ ਲਾਭ ਉਠਾਉਣ ਤੇ ਸੂਬੇ ਦਾ ਸ਼ਾਂਤਮਈ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ।

ਮੁੱਖ ਮੰਤਰੀ ਨੇ ਭਾਰਤ ਬੰਦ ਦੌਰਾਨ ਅਮਨ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਿਸਾਨਾਂ ਨੇ ਦੋ ਮਹੀਨਿਆਂ ਤੋਂ ਪ੍ਰਦਰਸ਼ਨਾਂ ਦੇ ਨਾਲ ਹੀ ਅਮਨ ਬਰਕਰਾਰ ਰੱਖਿਆ ਹੋਇਆ ਹੈ।ਉਨ੍ਹਾਂ ਸੁਚੇਤ ਕੀਤਾ ਕਿ ਅਜਿਹੇ ਅੰਦੋਲਨਾਂ ਦੌਰਾਨ ਕਈ ਲੋਕ ਮੌਕੇ ਦਾ ਫ਼ਾਇਦਾ ਚੁੱਕਣ ਦੀ ਫਿਰਾਕ ਵਿੱਚ ਹੁੰਦੇ ਹਨ ਤਾਂ ਕਿ ਮਾਹੌਲ ਖਰਾਬ ਕੀਤਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਸੰਦੇਸ਼ ਦਿੰਦਿਆਂ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਦੇ ਜਮਹੂਰੀ ਹੱਕ ਦੀ ਵਰਤੋਂ ਕਰਨ ਲਈ ਕਿਸਾਨਾਂ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਕਿਸਾਨੀ ਦਾ ਦਰਦ ਸਮਝਣ ਦੀ ਅਪੀਲ ਕਰਦਿਆਂ ਉਮੀਦ ਜਤਾਈ ਕਿ ਖੇਤੀ ਕਾਨੂੰਨਾਂ ’ਤੇ ਬਣੀ ਪੇਚੀਦਗੀ ਦਾ ਜਲਦੀ ਹੱਲ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਵਿੱਚ ਪੰਜਾਬ ਦੇ ਕਿਸਾਨ ਸਭ ਤੋਂ ਅੱਗੇ ਰਹੇ ਹਨ ਤੇ ਠੰਢ ਵਧਣ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰ ਲਈ ਜ਼ਰੂਰੀ ਹੈ ਕਿ ਇਸ ਦਾ ਹੱਲ ਜਲਦ ਕੱਢਿਆ ਜਾਵੇ। ਉਨ੍ਹਾਂ ਅਫ਼ਸੋਸ ਜ਼ਾਹਰ ਕਰਦਿਆਂ ਕਿਹਾ ਕਿ ਅੰਦੋਲਨ ਦੌਰਾਨ ਇੱਕ ਬਿਰਧ ਔਰਤ ਸਮੇਤ ਕੁਝ ਲੋਕਾਂ ਦੀ ਜਾਨ ਚਲੀ ਗਈ। ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਨੂੰ ਆਪਣੀ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਐਲਾਨ ਕੀਤਾ।

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

 

Leave a Reply

Your email address will not be published. Required fields are marked *