ਆਖ਼ਿਰ ਖੇਤੀ ਕਾਨੂੰਨਾਂ ਬਾਰੇ ਮੋਦੀ ਦਾ ਆ ਗਿਆ ਇਹ ਵੱਡਾ ਬਿਆਨ-ਦੇਖੋ ਤਾਜ਼ਾ ਖ਼ਬਰ

ਕਿਸਾਨ ਯੂਨੀਅਨਾਂ ਵੱਲੋਂ ਅੰਦੋਲਨ ਤੇਜ਼ ਕੀਤੇ ਜਾਣ ਦੇ ਸੱਦੇ ਦਰਮਿਆਨ ਭਾਜਪਾ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਦੇ ਫਾਇਦੇ ਗਿਣਾਉਣ ਦੇ ਇਰਾਦੇ ਨਾਲ ਪਿੰਡਾਂ ਦੀਆਂ ‘ਚੌਪਾਲਾਂ’(ਸੱਥਾਂ) ਸਮੇਤ ਦੇਸ਼ ਪੱਧਰ ’ਤੇ ਪ੍ਰੋਗਰਾਮ ਵਿੱਢਣ ਦਾ ਫੈਸਲਾ ਕੀਤਾ ਹੈ।ਪਾਰਟੀ ਸੂਤਰਾਂ ਨੇ ਕਿਹਾ ਕਿ ਪ੍ਰੋਗਰਾਮਾਂ ਦੀ ਇਸ ਲੜੀ ਵਿੱਚ ਦੇਸ਼ ਦੇ 700 ਤੋਂ ਵੱਧ ਜ਼ਿਲ੍ਹਿਆਂ ਵਿੱਚ ਪੱਤਰਕਾਰ ਮਿਲਣੀਆਂ ਤੇ ਜਨਤਕ ਇਕੱਠਾਂ ਦੇ ਨਾਲ ਹੋਰ ਸਮਾਗਮ ਕੀਤੇ ਜਾਣਗੇ।

ਉਧਰ, ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਤੇ ਰੇਲ ਮੰਤਰੀ ਪਿਊਸ਼ ਗੋਇਲ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਵਾਦ ਜਾਰੀ ਰੱਖਣ ਤੇ ਇਸ ਮਸਲੇ ਦਾ ਦੋਸਤਾਨਾ ਹੱਲ ਕੱਢਣ ਦੀ ਕੀਤੀ ਅਪੀਲ ਤੋਂ ਇਕ ਦਿਨ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਦੋਵਾਂ ਮੰਤਰੀਆਂ ਵੱਲੋਂ ਕਹੀਆਂ ਗੱਲਾਂ ਨੂੰ ਸੁਣਨ।

ਸ੍ਰੀ ਮੋਦੀ ਨੇ ਟਵੀਟ ਕੀਤਾ, ‘ਮੇਰੇ ਦੋ (ਵਜ਼ਾਰਤੀ) ਸਾਥੀਆਂ ਨਰਿੰਦਰ ਸਿੰਘ ਤੋਮਰ ਤੇ ਪਿਊਸ਼ ਗੋਇਲ ਵੱਲੋਂ ਨਵੇਂ ਖੇਤੀ ਕਾਨੂੰਨਾਂ ਤੇ ਕਿਸਾਨੀ ਮੰਗਾਂ ਬਾਰੇ ਕਹੀਆਂ ਗੱਲਾਂ ਨੂੰ ਸੁਣੋ।’ ਕਿਸਾਨਾਂ ਵੱਲੋਂ ਬੁੱਧਵਾਰ ਨੂੰ ਸਰਕਾਰ ਦੀਆਂ ਤਜਵੀਜ਼ਾਂ ਰੱਦ ਕੀਤੇ ਜਾਣ ਤੋਂ ਇਕ ਦਿਨ ਮਗਰੋਂ ਤੋਮਰ ਤੇ ਗੋਇਲ ਨੇ ਕਿਸਾਨ ਆਗੂਆਂ ਨੂੰ ਤਜਵੀਜ਼ਾਂ ’ਤੇ ਮੁੜ ਗੌਰ ਕਰਨ ਲਈ ਆਖਦਿਆਂ ਗੱਲਬਾਤ ਦੀ ਮੇਜ਼ ’ਤੇ ਪਰਤਣ ਦੀ ਅਪੀਲ ਕੀਤੀ ਸੀ।

ਉਧਰ, ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕੁਝ ‘ਸਮਾਜ ਵਿਰੋਧੀ ਅਨਸਰ’ ਕਿਸਾਨਾਂ ਦੇ ਭੇਸ ਵਿੱਚ ਕਿਸਾਨ ਅੰਦੋਲਨ ਨੂੰ ਖ਼ਰਾਬ ਕਰਨ ਦੀਆਂ ਸਾਜ਼ਿਸ਼ਾਂ ਘੜ ਰਹੇ ਹਨ। ਉਨ੍ਹਾਂ ਸੰਘਰਸ਼ ਦੇ ਰਾਹ ਪਏ ਕਿਸਾਨ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਚੌਕਸ ਰਹਿਣ ਤੇ ਅਜਿਹੇ ਅਨਸਰਾਂ ਨੂੰ ਆਪਣੇ ਮੰਚ ਦੀ ਵਰਤੋਂ ਨਾ ਕਰਨ ਦੇਣ। ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਪ੍ਰਤੀ ਸੰਵੇਦਨਸ਼ੀਲ ਹੈ ਅਤੇ ਖੇਤੀ ਕਾਨੂੰਨਾਂ ਬਾਰੇ ਉਨ੍ਹਾਂ ਦੇ ਫਿਕਰਾਂ ਨੂੰ ਦੂਰ ਕਰਨ ਲਈ ਉਨ੍ਹਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published.