ਕਿਸਾਨਾਂ ਦੇ ਹੱਕ ਚ’ ਕੇਜਰੀਵਾਲ ਨੇ ਕਰਤਾ ਵੱਡਾ ਐਲਾਨ-ਕੱਲ ਨੂੰ ਕਰਨਗੇ ਇਹ ਕੰਮ ਤੇ ਕਰਾਤੀ ਬੱਲੇ-ਬੱਲੇ,ਦੇਖੋ ਤਾਜ਼ਾ ਖ਼ਬਰ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਦੀ ਹਿਮਾਇਤ ਵਿਚ ਉਤਰੇ ਹਨ। ਕੇਜਰੀਵਾਲ ਨੇ ਕੱਲ੍ਹ ਭਾਵ 14 ਦਸੰਬਰ ਨੂੰ ਇਕ ਦਿਨ ਦਾ ਵਰਤ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ, ਸਮਰਥਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨਾਂ ਦੀ ਹਿਮਾਇਤ ‘ਚ ਕੱਲ੍ਹ ਆਪਣੇ ਘਰਾਂ ‘ਚ ਹੀ ਇਕ ਦਿਨ ਦਾ ਵਰਤ ਰੱਖਣ ਅਤੇ ਕਿਸਾਨਾਂ ਦਾ ਸਮਰਥਨ ਕਰਨ।

ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਕੱਲ੍ਹ ਆਪਣੇ-ਆਪਣੇ ਘਰਾਂ ‘ਚ ਕਿਸਾਨਾਂ ਦੀਆਂ ਮੰਗਾਂ ਦੇ ਸਮਰਥਨ ਵਿਚ ਇਕ ਦਿਨ ਦਾ ਵਰਤ ਰੱਖਣ।ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਹਾ ਕਿ ਮੈਂ ਕੱਲ੍ਹ ਇਕ ਦਿਨ ਦਾ ਵਰਤ ਰੱਖਾਂਗਾ। ਆਮ ਆਦਮੀ ਪਾਰਟੀ ਕਿਸਾਨਾਂ ਦਾ ਪੂਰਾ ਸਮਰਥਨ ਕਰਦੀ ਹੈ। ਮੈਂ ਵੀ ਕੱਲ੍ਹ ਆਪਣੇ ਕਿਸਾਨ ਭਰਾਵਾਂ ਲਈ ਵਰਤ ਰੱਖਾਂਗਾ।

ਉਨ੍ਹਾਂ ਨੇ ਕਿਹਾ ਕਿ ਮੈਂ ਦੇਸ਼ ਦੀ ਜਨਤਾ ਨੂੰ ਅਪੀਲ ਕਰਦਾ ਹਾਂ ਕਿ ਉਹ ਵੀ ਕਿਸਾਨਾਂ ਦੇ ਸਮਰਥਨ ‘ਚ ਇਕ ਦਿਨ ਦਾ ਵਰਤ ਰੱਖਣ। ਮੁੱਖ ਮੰਤਰੀ ਨੇ ਕਿਹਾ ਕਿ ਕੋਈ ਇਹ ਗਲਤਫਹਿਮੀ ‘ਚ ਨਾ ਰਹੇ ਕਿ ਇਸ ਕਾਨੂੰਨ ਦੇ ਵਿਰੋਧ ਵਿਚ ਸਿਰਫ ਕੁਝ ਕਿਸਾਨ ਹਨ, ਜੋ ਧਰਨੇ ‘ਤੇ ਬੈਠੇ ਹੋਏ ਹਨ ਸਗੋਂ ਕਿ ਦੇਸ਼ ਦਾ ਇਕ-ਇਕ ਵਿਅਕਤੀ ਇਨ੍ਹਾਂ ਕਾਨੂੰਨਾਂ ਨੂੰ ਸਮਝ ਰਿਹਾ ਹੈ। ਮੇਰੀ ਕੇਂਦਰ ਸਰਕਾਰ ਨੂੰ ਬੇਨਤੀ ਹੈ ਕਿ ਇਨ੍ਹਾਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਐੱਮ. ਐੱਸ. ਪੀ. ‘ਤੇ ਕਿਸਾਨਾਂ ਦੀ ਫ਼ਸਲ ਖਰੀਦਣ ਦਾ ਕਾਨੂੰਨ ਬਣਾਇਆ ਜਾਵੇ।

ਦੱਸਣਯੋਗ ਹੈ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ‘ਤੇ 14 ਦਸੰਬਰ ਨੂੰ ਭੁੱਖ ਹੜਤਾਲ ‘ਤੇ ਬੈਠਣ ਦਾ ਵੀ ਐਲਾਨ ਕੀਤਾ ਹੈ। ਕਿਸਾਨ ਨੇਤਾ ਕਮਲਪ੍ਰੀਤ ਪੰਨੂੰ ਨੇ ਬੀਤੇ ਕੱਲ੍ਹ ਪ੍ਰੈੱਸ ਕਾਨਫਰੰਸ ‘ਚ ਸਾਫ਼ ਕਿਹਾ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਸੋਧ ਮਨਜ਼ੂਰ ਨਹੀਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published.