ਦਿੱਲੀ ਮੋਰਚੇ ਤੋਂ ਵਾਪਸ ਪਰਤਦੇ ਕਿਸਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ,ਮੌਕੇ ਤੇ ਹੋਈ ਏਨੇ ਕਿਸਾਨਾਂ ਦੀ ਮੌਤ-ਦੇਖੋ ਤਾਜ਼ਾ ਖ਼ਬਰ

ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦਰਮਿਆਨ ਦੁਖ਼ਦ ਖ਼ਬਰ ਸਾਹਮਣੇ ਆਈ ਹੈ। ਦਿੱਲੀ ਮੋਰਚੇ ਤੋਂ ਵਾਪਸ ਪਰਤਦੇ ਹੋਏ ਇਕ ਦਰਦਨਾਕ ਹਾਦਸੇ ਦੌਰਾਨ 2 ਕਿਸਾਨਾਂ ਦੀ ਮੌਤ ਹੋ ਗਈ, ਜਦੋਂ ਕਿ ਕਈ ਕਿਸਾਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਹਾਦਸੇ ਦਾ ਸ਼ਿਕਾਰ ਹੋਏ ਕਿਸਾਨ ਮੋਹਾਲੀ ਜ਼ਿਲ੍ਹੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ।

ਮੋਹਾਲੀ ਦੇ ਸਿਵਲ ਹਸਪਤਾਲ ‘ਚ ਦਾਖ਼ਲ ਹੋਏ ਜ਼ਖ਼ਮੀ ਕਿਸਾਨਾਂ ਦਾ ਹਾਲਚਾਲ ਜਾਣਨ ਲਈ ਸਿਹਤ ਮੰਤਰੀ ਬਲਬੀਰ ਸਿੱਧੂ ਵੀ ਪਹੁੰਚੇ। ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ ਛੋਟਾ ਹਾਥੀ (ਫੋਰ ਵ੍ਹੀਲਰ) ‘ਚ ਸਵਾਰ ਸਨ ਅਤੇ ਭਾਗੋਮਾਜਰਾ ਵਿਖੇ ਟਿੱਪਰ ਨਾਲ ਹੋਈ ਟੱਕਰ ਦੀ ਮੰਦਭਾਗੀ ਘਟਨਾ ਕਾਰਣ 2 ਕਿਸਾਨ ਦੀਪ ਸਿੰਘ ਪਿੰਡ ਪੋਪਨਾ, ਜ਼ਿਲ੍ਹਾ ਮੋਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮੌਤ ਹੋ ਗਈ।

ਇਸ ਤੋਂ ਇਲਾਵਾ 4 ਕਿਸਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਣ ਇਨ੍ਹਾਂ ਨੂੰ ਸਿਵਲ ਹਸਪਤਾਲ ਮੋਹਾਲੀ ਤੋਂ ਅੱਗੇ ਪੀ. ਜੀ. ਆਈ. ਅਤੇ ਸੈਕਟਰ-32 ਹਸਪਤਾਲ, ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ।

ਉਨ੍ਹਾਂ ਦੱਸਿਆ ਕਿ 3 ਕਿਸਾਨ ਮੋਹਾਲੀ ਹਸਪਤਾਲ ਵਿਖੇ ਜ਼ੇਰੇ-ਏ-ਇਲਾਜ਼ ਹਨ। ਉਨ੍ਹਾਂ ਦੱਸਿਆ ਕਿ 2 ਕਿਸਾਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਐਸ. ਐਮ. ਓ ਡਾ. ਅਰੀਤ ਕੌਰ ਨੂੰ ਕਿਸਾਨਾਂ ਦੇ ਮਿਆਰੀ ਇਲਾਜ ਯਕੀਨੀ ਕਰਨ ਲਈ ਹਦਾਇਤਾਂ ਵੀ ਦਿੱਤੀਆਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

 

 

Leave a Reply

Your email address will not be published. Required fields are marked *