ਹੁਣੇ ਹੁਣੇ ਸੰਨੀ ਦਿਓਲ ਬਾਰੇ ਆਈ ਇਹ ਵੱਡੀ ਖ਼ਬਰ-ਦੇਖੋ ਪੂਰੀ ਖ਼ਬਰ

ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤੀ ਜਨਤਾ ਪਾਰਟੀ ਦੇ ਸਾਂਸਦ ਤੇ ਬਾਲੀਵੁੱਡ ਐਕਟਰ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਹੈ। ਸੰਨੀ ਦਿਓਲ ਨੂੰ ‘Y’ ਸ਼੍ਰਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਸ ਦਾ ਮਤਲਬ ਇਹ ਹੈ ਕਿ ਹੁਣ ਸੰਨੀ ਦਿਓਲ ਦੇ ਨਾਲ ਕੇਂਦਰੀ ਸੁਰੱਖਿਆ ਬਲਾਂ ਦੀ ਟੀਮ ਮੌਜੂਦ ਰਹੇਗੀ।

ਗ੍ਰਹਿ ਮੰਤਰਾਲੇ ਦੇ ਸੂਤਰਾਂ ਦੀ ਗੱਲ ਮੰਨੀਏ ਤਾਂ ਆਈਬੀ ਦੀ ਰਿਪੋਰਟ ਅਤੇ ਸੰਨੀ ਦਿਓਲ ਨੂੰ ਲੈ ਕੇ ਥ੍ਰੈਟ ਪਰਸੈਪਸ਼ਨ ਦੇ ਆਧਾਰ ਤੇ ਸੰਨੀ ਦਿਓਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸੰਨੀ ਦਿਓਲ ਨੂੰ ਜੋ ‘Y’ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ ਉਸ ‘ਚ 11 ਜਵਾਨ ਹੋਣਗੇ ਅਤੇ ਇਸ ਦੇ ਇਲਾਵਾ ਦੋ PSO ਵੀ ਮੌਜੂਦ ਰਹਿਣਗੇ। ਤੁਹਾਨੂੰ ਦੱਸ ਦੇਈਏ ਕਿ ਸੰਨੀ ਦਿਓਲ ਪੰਜਾਬ ਦੇ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਹਨ।

ਸੰਨੀ ਦਿਓਲ ਦੀ ਸੁਰੱਖਿਆ ਉਸ ਸਮੇਂ ਵਧਾਈ ਗਈ ਹੈ ਜਦੋਂ ਪੰਜਾਬ ‘ਚ ਖੇਤੀ ਕਾਨੂੰਨਾਂ ਦਾ ਕਾਫ਼ੀ ਵਿਰੋਧ ਹੋ ਰਿਹਾ ਹੈ। ਕਿਸਾਨ ਜਥੇਬੰਦੀਆਂ ਨੇ ਭਾਜਪਾ ਨੇਤਾਵਾਂ ਤੇ ਮੰਤਰੀਆਂ ਦੀ ਘੇਰਾਬੰਦੀ ਬਾਰੇ ਵੀ ਗੱਲ ਕੀਤੀ ਹੈ। ਭਾਜਪਾ ਨੂੰ ਪੰਜਾਬ, ਹਰਿਆਣਾ ਤੇ ਉੱਤਰ ਭਾਰਤ ਦੇ ਹੋਰ ਰਾਜਾਂ ਵਿੱਚ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸੰਨੀ ਦਿਓਲ ਪੰਜਾਬ ਤੋਂ ਹਨ, ਇਸ ਲਈ ਪਿਛਲੇ ਲੰਬੇ ਸਮੇਂ ਤੋਂ ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਉਸ ਦੀ ਚੁੱਪੀ ਬਾਰੇ ਸਵਾਲ ਖੜੇ ਹੋਏ ਹਨ।ਹਾਲਾਂਕਿ, ਬਾਅਦ ਵਿੱਚ ਉਸਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਮੇਸ਼ਾਂ ਫ਼ੈਸਲਾ ਕਿਸਾਨਾਂ ਦੇ ਹੱਕ ਵਿੱਚ ਲੈਂਦੀ ਹੈ, ਸਰਕਾਰ ਕਿਸਾਨਾਂ ਦੀ ਗੱਲ ਸੁਣਨ ਲਈ ਤਿਆਰ ਹੈ ਅਤੇ ਉਹ ਕਿਸਾਨਾਂ ਦੇ ਨਾਲ ਹਨ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

Leave a Reply

Your email address will not be published. Required fields are marked *