ਹੋ ਜਾਵੋ ਸਾਵਧਾਨ : ਹੁਣੇ ਹੁਣੇ ਪੰਜਾਬ ਚ ਇਥੇ ਲਈ ਜਾਰੀ ਹੋ ਗਿਆ ਇਹ ਹੁਕਮ, ਦੇਖਿਓ ਕਿਤੇ ਰਗੜੇ ਨਾ ਜਾਇਓ

ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਭਾਰਤ ਦੇ ਵਿੱਚ ਵੀ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਨੇ ਲੈ ਲਈ ਹੈ। ਦੇਸ਼ ਅੰਦਰ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਨੇ ਉਹ ਸਾਰੇ ਸੂਬਿਆਂ ਨੂੰ ਵਧੇਰੇ ਪ੍ਰਭਾਵਿਤ ਕੀਤਾ ਹੈ। ਕਰੋਨਾ ਦੀ ਦੂਜੀ ਲਹਿਰ ਨੇ ਜਿਥੇ ਭਾਰਤ ਵਿਚ ਭਾਰੀ ਤਬਾਹੀ ਮਚਾਈ ਹੈ। ਉਥੇ ਹੀ ਸਰਕਾਰ ਵੱਲੋਂ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਸੀ।

ਜਿਸ ਸਦਕਾ ਇਸ ਉਪਰ ਠੱਲ੍ਹ ਪਾਈ ਜਾ ਸਕੇ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਹੁਣ ਭਾਰਤ ਵਿੱਚ ਕਰੋਨਾ ਦੀ ਤੀਜੀ ਲਹਿਰ ਵੀ ਦਸਤਕ ਦੇ ਚੁੱਕੀ ਹੈ ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।ਹੁਣ ਪੰਜਾਬ ਵਿੱਚ ਇੱਥੇ ਲਈ ਜਾਰੀ ਹੋ ਗਿਆ ਇਹ ਹੁਕਮ, ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੂੰ ਪ੍ਰਸਥਿਤੀ ਦੇ ਅਨੁਸਾਰ ਫ਼ੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਹੀ ਇਨ੍ਹਾਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਅੰਦਰ ਹੋਟਲ ਅਤੇ ਰੈਸਟੋਰਟ ਵਿੱਚ ਖਾਣਾ ਖਾਣ ਲਈ ਕਰੋਨਾ ਵੈਕਸੀਨ ਦੀ ਪਹਿਲੀ ਡੋਜ਼ ਲਈ ਹੋਣੀ ਲਾਜ਼ਮੀ ਕਰ ਦਿੱਤੀ ਗਈ ਹੈ। ਜਿਸ ਲਈ ਸਿਹਤ ਵਿਭਾਗ ਵੱਲੋਂ ਲੋਕਾਂ ਅਤੇ ਹੋਟਲ ਤੇ ਰੈਸਟੋਰੈਂਟ ਤੇ ਨਜ਼ਰ ਬਣਾਈ ਰੱਖਣ ਲਈ ਵਿਸ਼ੇਸ਼ ਪੰਜ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। ਖਾਣਾ ਖਾਣ ਵਾਲਿਆਂ ਤੋਂ ਇਲਾਵਾ ਖਾਣਾ ਸਰਵ ਕਰਨ ਵਾਲੇ ਕਾਮੇ ਦੇ ਸਰਟੀਫਿਕੇਟ ਦੀ ਜਾਂਚ ਕੀਤੀ ਜਾਣੀ ਲਾਜ਼ਮੀ ਕਰ ਦਿੱਤੀ ਗਈ ਹੈ।

ਜਿਨ੍ਹਾਂ ਕੋਲ ਕਰੋਨਾ ਟੀਕਾਕਰਨ ਦਾ ਸਰਟੀਫੀਕੇਟ ਹੋਵੇਗਾ ਉਨ੍ਹਾਂ ਅਦਾਰਿਆਂ ਨੂੰ ਸੀਲ ਨਹੀਂ ਕੀਤਾ ਜਾਵੇਗਾ। ਓਥੇ ਕੀ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਡਿਪਟੀ ਕਮਿਸ਼ਨਰ ਦੇ ਸਹਿਯੋਗ ਨਾਲ ਸਖ਼ਤ ਕਾਰਵਾਈ ਕੀਤੀ ਜਾਵੇਗੀ। ਟੀਮ ਵਿੱਚ ਫੂਡ ਸੇਫਟੀ ਅਧਿਕਾਰੀਆਂ ਦੀ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਵਿੱਚ ਸਹਾਇਕ ਸਿਵਲ ਸਰਜਨ ਜਿਲਾ ਸਿਹਤ ਅਧਿਕਾਰੀ, ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ, ਜ਼ਿਲ੍ਹਾ ਟੀਕਾਕਰਨ ਅਧਿਕਾਰੀ ਦੀ ਅਗਵਾਈ ਵਿਚ ਫੂਡ ਸੇਫ਼ਟੀ ਅਧਿਕਾਰੀਆਂ ਦੀ ਟੀਮ ਗਠਿਤ ਕੀਤੀ ਗਈ ਹੈ।

ਇਸ ਬਾਰੇ ਸਿਵਲ ਸਰਜਨ ਡਾਕਟਰ ਚਰਨਜੀਤ ਸਿੰਘ ਨੇ ਦੱਸਿਆ ਕਿ ਕਰੋਨਾ ਦੀ ਤੀਜੀ ਲਹਿਰ ਤੋਂ ਬਚਾਉਣ ਲਈ ਅੰਮ੍ਰਿਤਸਰ ਵਾਸੀਆਂ ਨੂੰ ਹੁਣ ਇਹਨਾਂ ਨਿਯਮਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਹੋਟਲ ਵਿੱਚ ਕੰਮ ਕਰਨ ਵਾਲੇ ਕਨੇ ਹਨ,ਜਿਨ੍ਹਾਂ ਵੱਲੋਂ ਵੈਕਸੀਨ ਦੀ ਡੋਜ਼ ਨਹੀਂ ਲਈ ਗਈ ਹੈ, ਅਤੇ ਖਾਣਾ ਖਾਣ ਲਈ ਆਉਣ ਵਾਲੇ ਲੋਕ ਵੀ ਟੀਕਾਕਰਨ ਤੋਂ ਬਿਨਾਂ ਬਾਹਰ ਘੁੰਮ ਰਹੇ ਹਨ।

Leave a Reply

Your email address will not be published. Required fields are marked *