ਹੁਣੇ ਹੁਣੇ ਪ੍ਰਸ਼ਾਸ਼ਨ ਨੇ ਇਸ ਚੀਜ਼ ਤੇ ਲਗਾਤੀ ਰੋਕ-ਹੋ ਜਾਓ ਸਾਵਧਾਨ

ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਮਨਦੀਪ ਸਿੰਘ ਬਰਾੜ ਵੱਲੋਂ ਸ਼ਹਿਰ ‘ਚ ਧਾਰਾ-144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਧਰਨੇ-ਪ੍ਰਦਰਸ਼ਨਾਂ ‘ਤੇ ਰੋਕ ਲਾ ਦਿੱਤੀ ਗਈ ਹੈ, ਜਿਸ ਤਹਿਤ ਸ਼ਹਿਰ ਦੀਆਂ ਜਨਤਕ ਥਾਵਾਂ ‘ਤੇ ਕੋਈ ਵੀ ਸੰਗਠਨ ਜਾਂ ਯੂਨੀਅਨ ਧਰਨੇ-ਪ੍ਰਦਰਸ਼ਨ ਨਹੀਂ ਕਰ ਸਕੇਗੀ।

ਪ੍ਰਦਰਸ਼ਨ, ਰੈਲੀਆਂ ਅਤੇ ਧਰਨਿਆਂ ਲਈ ਪ੍ਰਸ਼ਾਸਨ ਨੇ ਸੈਕਟਰ-25 ਰੈਲੀ ਗਰਾਊਂਡ ਦੀ ਥਾਂ ਤੈਅ ਕੀਤੀ ਹੈ। ਇੱਥੇ ਵੀ ਪ੍ਰਦਰਸ਼ਨ ਤੋਂ ਪਹਿਲਾਂ ਇਜਾਜ਼ਤ ਲੈਣੀ ਜ਼ਰੂਰੀ ਹੋਵੇਗੀ। ਧਾਰਾ-144 ਤਹਿਤ 5 ਜਾਂ ਇਸ ਤੋਂ ਜ਼ਿਆਦਾ ਲੋਕ ਜੇਕਰ ਸ਼ਹਿਰ ਦੀਆਂ ਜਨਤਕ ਥਾਵਾਂ ‘ਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਦੇ ਹਨ ਤਾਂ ਉਨ੍ਹਾਂ ‘ਤੇ ਧਾਰਾ-144 ਦੇ ਉਲੰਘਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸਣਯੋਗ ਹੈ ਕਿ ਪ੍ਰਸ਼ਾਸਨ ਨੂੰ ਇਹ ਸੂਚਨਾਵਾਂ ਮਿਲ ਰਹੀਆਂ ਸਨ ਕਿ ਕੁੱਝ ਲੋਕ ਸ਼ਹਿਰ ‘ਚ ਧਰਨੇ-ਪ੍ਰਦਰਸ਼ਨ ਕਰਕੇ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ, ਜਿਸ ਦੇ ਚੱਲਦਿਆਂ ਧਾਰਾ-144 ਲਾਗੂ ਕੀਤੀ ਗਈ ਹੈ।

ਇਹ ਹੁਕਮ ਪੁਲਸ, ਪੈਰਾ ਮਿਲਟਰੀ ਅਤੇ ਸਰਕਾਰੀ ਮੁਲਾਜ਼ਮਾਂ ‘ਤੇ ਕੰਮਕਾਜ ਦੌਰਾਨ ਲਾਗੂ ਨਹੀਂ ਹੋਣਗੇ। ਇਹ ਹੁਕਮ 19 ਜੁਲਾਈ ਤੋਂ ਲਾਗੂ ਹੋ ਗਏ ਹਨ ਅਤੇ 16 ਸੰਤਬਰ, 2021 ਤੱਕ ਪ੍ਰਭਾਵ ‘ਚ ਰਹਿਣਗੇ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published.