ਅੱਜ ਪੰਜਾਬ ਦੇ ਸਾਰੇ ਬੱਸ ਅੱਡੇ ਰਹਿਣਗੇ ਬੰਦ-ਸਫ਼ਰ ਕਰਨ ਵਾਲੇ ਹੋ ਜਾਓ ਸਾਵਧਾਨ

ਪੰਜਾਬ ਰੋਡਵੇਜ਼, ਪਨਬੱਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਦੀ ਸੂਬਾ-ਪੱਧਰੀ ਮੀਟਿੰਗ ਬੱਸ ਸਟੈਂਡ ਦਫ਼ਤਰ ਵਿਖੇ ਹੋਈ ਜਿਸ ਵਿਚ ਸੰਘਰਸ਼ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ। ਮੀਟਿੰਗ ’ਚ ਫ਼ੈਸਲਾ ਕੀਤਾ ਗਿਆ ਕਿ ਸੋਮਵਾਰ ਨੂੰ ਪੂਰੇ ਪੰਜਾਬ ’ਚ ਬੱਸ ਅੱਡੇ ਬੰਦ ਕਰਕੇ ਧਰਨੇ ਦਿੱਤੇ ਜਾਣਗੇ।

ਦੂਜੇ ਪਾਸੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਦਿੱਤੇ ਦੋ ਰੋਜ਼ਾ ਕੰਮ ਛੱਡੋ ਪ੍ਰੋਗਰਾਮ ਅਨੁਸਾਰ 3 ਤੇ 4 ਅਗਸਤ ਨੂੰ ਵੀ ਸਮੂਹ ਬੱਸ ਅੱਡੇ ਬੰਦ ਕਰਕੇ ਸਰਕਾਰ ਦੇ ਪੁਤਲੇ ਫੂਕਣ ਦਾ ਐਲਾਨ ਕੀਤਾ ਗਿਆ।


ਜਲੰਧਰ ਬੱਸ ਅੱਡਾ ਦਫ਼ਤਰ ’ਚ ਮੀਟਿੰਗ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਬਾਵਜੂਦ ਜੇਕਰ ਸਰਕਾਰ ਨਾ ਮੰਨੀ ਤਾਂ 9 ਤੋਂ 11 ਅਗਸਤ ਤਕ ਚੱਕਾ ਜਾਮ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਦੇ ਘਰ ਦਾ ਘਿਰਾਓ ਵੀ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਫਿਰ ਵੀ ਮੰਗਾਂ ਨਾ ਮੰਨੀਆਂ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕੀਤੀ ਜਾਵੇਗੀ।

ਜੇਕਰ ਤੁਸੀਂ ਰੋਜ਼ਾਨਾਂ ਤਾਜ਼ੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਸਾਡੇ ਪੇਜ ਨੂੰ ਤੁਰੰਤ ਲਾਇਕ ਅਤੇ ਫੋਲੋ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਖ਼ਬਰ ਜਾਂ ਹੋਰ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਵੇ |

Leave a Reply

Your email address will not be published. Required fields are marked *