ਹੁਣੇ ਹੁਣੇ ਬਾਦਲਾਂ ਲਈ ਆ ਗਈ ਓਹੀ ਖਬਰ ਜੋ ਸੋਚ ਰਹੇ ਸੀ – ਸਿੱਧੂ ਅਤੇ ਕੈਪਟਨ ਨੇ ਕਰਤਾ ਇਹ ਕੰਮ

ਪੰਜਾਬ ਵਿੱਚ ਕਰੋਨਾ ਕੇਸਾਂ ਵਿਚ ਕਮੀ ਆਉਂਦੇ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ ਅਤੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵਿੱਚ ਵਿਧਾਇਕਾਂ ਅਤੇ ਵਰਕਰਾਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਸਿਲਸਿਲਾ ਵੀ ਜਾਰੀ ਹੈ।

ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਮਜ਼ਬੂਤੀ ਦੇਣ ਲਈ ਵੱਖ ਵੱਖ ਤਰੀਕੇ ਅਪਣਾਏ ਜਾ ਰਹੇ ਹਨ। ਉਥੇ ਹੀ ਕੁਝ ਪਾਰਟੀਆਂ ਆਪਸੀ ਗੱਠਜੋੜ ਵੀ ਕਰ ਰਹੀਆਂ ਹਨ ਤਾਂ ਜੋ ਵਿਰੋਧੀ ਪਾਰਟੀਆਂ ਨੂੰ ਟੱਕਰ ਦਿੱਤੀ ਜਾ ਸਕੇ। ਹੁਣ ਬਾਦਲ ਪਰਵਾਰ ਲਈ ਖਬਰ ਸਾਹਮਣੇ ਆਈ ਹੈ ਜਿਸ ਬਾਰੇ ਸਾਰੇ ਸੋਚ ਰਹੇ ਸਨ, ਕੈਪਟਨ ਅਤੇ ਸਿੱਧੂ ਵੱਲੋਂ ਅਜਿਹਾ ਕੀਤਾ ਗਿਆ ਹੈ। ਪਿਛਲੇ ਦਿਨੀਂ ਜਿੱਥੇ ਚੰਡੀਗੜ੍ਹ ਦੇ ਵਿੱਚ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੇ ਤਾਜਪੋਸ਼ੀ ਕੀਤੀ ਗਈ ਸੀ |

ਉਸ ਤੋਂ ਬਾਅਦ ਹੁਣ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਬਾਦਲ ਪਰਿਵਾਰ ਨੂੰ ਇੱਕ ਵੱਡਾ ਝਟਕਾ ਦਿੱਤਾ ਗਿਆ ਹੈ ਜਿੱਥੇ ਇਨ੍ਹਾਂ ਵੱਲੋਂ ਬਾਦਲ ਪਰਿਵਾਰ ਦੀਆਂ ਬਿਨਾਂ ਪਰਮਿਟ ਤੋਂ ਸੜਕ ਉਪਰ ਚਲੱਣ ਵਾਲੀਆ ਬੱਸਾਂ ਉਪਰ ਰੋਕ ਲਗਾ ਦਿੱਤੀ ਗਈ ਹੈ।

ਜਿਸ ਨਾਲ ਬਾਦਲ ਪਰਵਾਰ ਚਿੰਤਾ ਵਿਚ ਦਿਖਾਈ ਦੇ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਜੋੜੀ ਨੇ ਬਾਦਲ ਪਰਿਵਾਰ ਨੂੰ ਵੱਡਾ ਝਟਕਾ ਦਿੰਦਿਆਂ ਆਖਿਆ ਕਿ ਬਿਨਾ ਪਰਮਿਟ 806 ਬੱਸਾਂ ਸੜਕਾਂ ਤੇ ਚੱਲ ਰਹੀਆਂ ਸਨ ਜਿਨ੍ਹਾਂ ਉੱਪਰ ਰੋਕ ਲਗਾ ਦਿੱਤੀ ਗਈ ਹੈ। ਇਨ੍ਹਾਂ 806 ਬੱਸਾਂ ਵਿੱਚੋਂ 150 ਬੱਸ ਬਾਦਲ ਪਰਿਵਾਰ ਦੀ ਹਨ। ਜਿੱਥੇ ਬਾਦਲ ਪਰਿਵਾਰ ਵੱਲੋਂ 73 ਬੱਸਾਂ ਦਾ ਪਰਮਿਟ ਹੋਣ ਦੇ ਬਾਵਜੂਦ ਇਹ 150 ਬੱਸਾਂ ਸੜਕਾਂ ਉਪਰ ਚਲਾਈਆਂ ਜਾ ਰਹੀਆਂ ਸਨ। ਇਨ੍ਹਾਂ ਉਪਰ ਹੁਣ ਰੋਕ ਲਗਾ ਦਿੱਤੀ ਗਈ ਹੈ।

ਇਹ ਫੈਸਲਾ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਲਿਆ ਗਿਆ ਹੈ । ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਅੰਮ੍ਰਿਤਸਰ 2019 ਵਿੱਚ ਦੁਸਹਿਰੇ ਦੇ ਸਮੇਂ ਹੋਏ ਰੇਲ ਹਾਦਸੇ ਦੇ ਮ੍ਰਿਤਕਾਂ ਦੇ 34 ਪਰਿਵਾਰਾਂ ਨੂੰ ਨੌਕਰੀ ਦਿੱਤੇ ਜਾਣ ਦਾ ਵੀ ਐਲਾਨ ਕੀਤਾ ਗਿਆ ਸੀ। ਇਨ੍ਹਾਂ ਦੇ ਅਹੁਦਾ ਸੰਭਾਲਦੇ ਹੀ ਪਾਰਟੀ ਦੇ ਕੰਮਕਾਜ ਦੀ ਰਫ਼ਤਾਰ ਤੇਜ਼ ਹੋ ਚੁੱਕੀ ਹੈ।

Leave a Reply

Your email address will not be published.